BIG NEWS: ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਦਿੱਤਾ ਅਸਤੀਫਾ, ਨਵੀਂ ਪਾਰਟੀ ਦਾ ਵੀ ਕੀਤਾ ਐਲਾਨ

TeamGlobalPunjab
1 Min Read

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ 7 ਪੰਨ੍ਹਿਆ ਦਾ ਇਹ ਅਸਤੀਫ਼ਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ।

ਇਸ ਤੋਂ ਇਲਾਵਾ ਕੈਪਟਨ ਨੇ ਨਵੀਂ ਪਾਰਟੀ ਦਾ ਐਲਾਨ ਵੀ ਕਰ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕਰ ਲਿਖਿਆ ਕਿ ‘ਪੰਜਾਬ ਲੋਕ ਕਾਂਗਰਸ’ ਨਵੀਂ ਪਾਰਟੀ ਦਾ ਨਾਮ ਹੋਵੇਗਾ। ਉਨ੍ਹਾਂ ਨੇ ਆਪਣੇ ਅਸਤੀਫ਼ੇ ‘ਚ ਕਿਹਾ ਹੈ ਕਿ ਕਾਂਗਰਸ ਦੀ ਲੰਬੇ ਸਮੇਂ ਸੇਵਾ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਬੇਇੱਜ਼ਤ ਕੀਤਾ ਗਿਆ।

ਦੱਸਣਯੋਗ ਹੈ ਕਿ ਪਿਛਲੇ ਦਿਨੀਂ ਉਨ੍ਹਾਂ ਨੇ ਆਪਣੀ ਵੱਖਰੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਸੀ ਤੇ ਆਖਿਆ ਸੀ ਕਿ ਪਾਰਟੀ ਬਣਾਉਣ ਤੋਂ ਪਹਿਲਾਂ ਉਹ ਕਾਂਗਰਸ ਤੋਂ ਆਪਣਾ ਅਸਤੀਫਾ ਦੇ ਦੇਣਗੇ।

 ਅਸਤੀਫ਼ੇ ਦੀ ਕਾਪੀ:

 

- Advertisement -

 

Share this Article
Leave a comment