ਕੈਪਟਨ ਅਮਰਿੰਦਰ ਸਿੰਘ ਕੱਲ੍ਹ ਪਟਿਆਲਾ ਸ਼ਹਿਰੀ ਤੋਂ ਆਪਣਾ ਨਾਮਜ਼ਦਗੀ ਪੱਤਰ ਕਰਨਗੇ ਦਾਖ਼ਲ

TeamGlobalPunjab
1 Min Read

ਪਟਿਆਲਾ- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਸਵੇਰੇ 11.30 ਵਜੇ ਪਟਿਆਲਾ ਸ਼ਹਿਰੀ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਖਬਰ ਆਈ ਸੀ ਕਿ ਕੈਪਟਨ ਅਮਰਿੰਦਰ ਦੀ ਪਾਰਟੀ ਦੇ 6 ਉਮੀਦਵਾਰ ਵੱਲੋਂ ਪਾਰਟੀ ਚੋਣ ਨਿਸ਼ਾਨ ‘ਤੇ ਲੜਨ ਤੋਂ ਇਨਕਾਰ ਕਰਨ ਤੋਂ ਬਾਅਦ ਹੁਣ 4 ਉਮੀਦਵਾਰ ਭਾਜਪਾ (BJP) ਦੇ ਕਮਲ ਦੇ ਫੁੱਲ ‘ਤੇ ਚੋਣ ਲੜਨਗੇ, ਉਥੇ ਹੀ 2 ਨੂੰ ਭਾਜਪਾ ਨੇ ਉਮੀਦਵਾਰ ਐਲਾਨਿਆ ਹੈ।

ਇਨ੍ਹਾਂ 4 ਉਮੀਦਵਾਰਾਂ ਵਿੱਚ ਵਿਧਾਨ ਸਭਾ ਬਠਿੰਡਾ ਸ਼ਹਿਰ ਤੋਂ ਰਾਜ ਨੰਬਰਦਾਰ, ਖਰੜ ਤੋਂ ਕਮਲ ਸੈਣੀ, ਲੁਧਿਆਣਾ ਪੂਰਬੀ ਤੋਂ ਜਗਮੋਹਨ ਸ਼ਰਮਾ ਅਤੇ ਆਤਮ ਨਗਰ ਤੋਂ ਪ੍ਰੇਮ ਮਿੱਤਲ ਨੂੰ ਭਾਰਤੀ ਜਨਤਾ ਪਾਰਟੀ ਨੇ ਆਪਣਾ ਚੋਣ ਨਿਸ਼ਾਨ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਕੈਪਟਨ ਅਮਰਿੰਦਰ ਸਿੰਘ ਦੇ 6 ਉਮੀਦਵਾਰਾਂ ਨੇ ਪਾਰਟੀ ਦੇ ਚੋਣ ਨਿਸ਼ਾਨ ਤੋਂ ਲੜਨ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਭਾਜਪਾ ਦੇ ਚੋਣ ਨਿਸ਼ਾਨ ‘ਤੇ ਇੱਛਾ ਜਤਾਈ ਸੀ। ਉਧਰ, ਭਾਰਤੀ ਜਨਤਾ ਪਾਰਟੀ ਨੇ ਵਿਧਾਨ ਸਭਾ ਜ਼ੀਰਾ ਤੋਂ ਅਵਤਾਰ ਸਿੰਘ ਜ਼ੀਰਾ ਅਤੇ ਰਾਜਾਸਾਂਸੀ ਤੋਂ ਮੁਖਵਿੰਦਰ ਸਿੰਘ ਨੂੰ ਆਪਣੇ ਵੱਲੋਂ ਉਮੀਦਵਾਰ ਵੱਜੋਂ ਮੈਦਾਨ ਵਿਚ ਉਤਾਰਿਆ ਹੈ, ਜੋ ਭਾਜਪਾ ਦੇ ਚੋਣ ਨਿਸ਼ਾਨ ਕਮਲ ਦੇ ਫੁੱਲ ’ਤੇ ਚੋਣ ਲੜਨਗੇ, ਜੋ ਕਿ ਪਹਿਲਾਂ ਲੋਕ ਪੰਜਾਬ ਕਾਂਗਰਸ ਪਾਰਟੀ ਦੇ ਚਿੰਨ੍ਹ ਤੋਂ ਚੋਣ ਲੜ ਰਹੇ ਸੀ।

Share this Article
Leave a comment