ਕੋਵਿਡ ਕਿੱਟਾਂ ਦਾ ਟੈਂਡਰ ਹਾਲੇ ਜਾਰੀ ਨਹੀਂ ਹੋਇਆ, ਘਪਲਾ ਕਿਵੇਂ ਹੋ ਗਿਆ? – ਕੈਪਟਨ

TeamGlobalPunjab
2 Min Read

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪ ਵੱਲੋਂ ਸਰਕਾਰ ‘ਤੇ ਕੋਵਿਡ ਸੰਭਾਲ ਕਿੱਟਾਂ ਦੇ ਟੈਂਡਰ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਹੀ ਖਰੀਦ ਵਿੱਚ ਘਪਲੇਬਾਜ਼ੀ ਦੇ ਦੋਸ਼ ਲਾਉਣ ਨੂੰ ਹਾਸੋਹੀਣਾ ਤੇ ਬੇਤੁਕਾ ਕਰਾਰ ਦਿੱਤਾ ਹੈ ਜਿਨ੍ਹਾਂ ਦਾ ਕੋਈ ਸਿਰ-ਪੈਰ ਨਹੀਂ ਹੈ।

ਆਪ ਵਿਧਾਇਕ ਅਮਨ ਅਰੋੜਾ ਵੱਲੋਂ ਕਿੱਟਾਂ ਖਰੀਦਣ ਵਿੱਚ ਘਪਲੇਬਾਜ਼ੀ ਦੇ ਲਾਏ ਦੋਸ਼ਾਂ ‘ਤੇ ਪ੍ਰਤੀਕਿਰਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ‘ਤੇ ਹਰ ਵੇਲੇ ਹਮਲਾ ਕਰਨ ਦੀ ਤਾਂਘ ਵਿੱਚ ਰਹਿੰਦੀ ਆਮ ਆਦਮੀ ਪਾਰਟੀ ਗਲਤ ਤੇ ਸਹੀ ਵਿੱਚ ਪਰਖ ਕਰਨਾ ਹੀ ਭੁੱਲ ਗਈ ਹੈ।

ਕੈਪਟਨ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਕਿੱਟਾਂ ਦੀ ਖਰੀਦ ਲਈ ਟੈਂਡਰ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਹੀ ਅਮਨ ਅਰੋੜਾ ਨੇ ਘਪਲੇਬਾਜ਼ੀ ਦੇ ਦੋਸ਼ ਲਾ ਦਿੱਤੇ ਹਨ। ਉਨ੍ਹਾਂ ਖੁਲਾਸਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ 360 ਰੁਪਏ ਦੇ ਨਬਜ਼ ਔਕਸੀਮੀਟਰ ਦੇ ਨਾਲ ਕਿੱਟ ਦੀ ਲਾਗਤ ਨੂੰ 748 ਰੁਪਏ ਅੰਤਿਮ ਰੂਪ ਦਿੱਤਾ ਹੈ।

ਆਪ ਵਿਧਾਇਕ ਨੇ ਇਕ ਰੇਟ ਲਿਸਟ ‘ਤੇ ਆਧਾਰਿਤ ਦੋਸ਼ ਲਾਏ ਹਨ ਜਿਸ ਵਿੱਚ ਅਸਲ ‘ਚ 13 ਆਈਟਮਾਂ ਦੀ ਸੂਚੀ ਦਿੱਤੀ ਗਈ ਹੈ ਜਦੋਂ ਕਿ ਸਰਕਾਰੀ ਕਿੱਟ ਲਈ 16 ਆਈਟਮਾਂ ਖਰੀਦੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਰੋੜਾ ਦੀ ਸੂਚੀ ਵਿੱਚ ਕੈਪਸੂਲ ਵਿਟਾਮਿਨ ਡੀ, ਬੀਟਾਡਿਨ ਗਾਰਗਿਲ ਤੇ ਬੈਲੂਨਜ਼ ਸ਼ਾਮਲ ਹੀ ਨਹੀਂ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਸੂਚੀ ਵਿੱਚ 100 ਮਿਲੀਲੀਟਰ ਦਾ ਸੈਨੀਟਾਈਜ਼ਰ ਹੈ ਜਦੋਂ ਕਿ ਸਰਕਾਰੀ ਕਿੱਟ ਵਿੱਚ 500 ਮਿਲੀਲੀਟਰ ਦਾ ਸੈਨੀਟਾਈਜ਼ਰ ਹੈ।

- Advertisement -

ਉਨ੍ਹਾਂ ਅੱਗੇ ਕਿਹਾ ਕਿ ਬਜ਼ਾਰ ਵਿੱਚ 10 ਰੁਪਏ ਦਾ ਤਰਲ ਕਾੜ੍ਹਾ ਮੌਜੂਦ ਹੀ ਨਹੀਂ ਹੈ। ਸ਼ਾਇਦ ਆਮ ਆਦਮੀ ਪਾਰਟੀ ਅਜਿਹੇ ਕੁਝ ਕਾੜ੍ਹੇ ਆਪਣੇ ਪੱਧਰ ਉਤੇ ਜਾਂ ਦਿੱਲੀ ਦੇ ਬਜ਼ਾਰ ਵਿੱਚ ਬਣਾ ਰਹੀ ਹੈ।

Share this Article
Leave a comment