ਕੈਪਟਨ ਸਰਕਾਰ ਵੱਲੋਂ ਸੂਬੇ ‘ਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਲੌਕਡਾਊਨ ਨੂੰ ਸਖਤੀ ਨਾਲ ਲਾਗੂ ਕਰਨ ਦੇ ਹੁਕਮ

TeamGlobalPunjab
2 Min Read

ਚੰਡੀਗੜ੍ਹ : ਸੂਬੇ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦੇ ਹੋਏ ਪੰਜਾਬ ਦੀ ਕੈਪਟਨ ਸਰਕਾਰ ਨੇ ਤਾਲਾਬੰਦੀ ਨੂੰ ਸਖਤੀ ਨਾਲ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਸੂਬੇ ‘ਚ ਰਾਤ 9 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਤਾਲਾਬੰਦੀ ਦੇ ਨਿਯਮਾਂ ਨੂੰ ਹੋਰ ਸਖਤੀ ਨਾਲ ਲਾਗੂ ਕਰਨ ਲਈ ਨਿਰਦੇਸ਼ ਜਾਰੀ ਕੀਤੇ ਹਨ। ਪੰਜਾਬ ਦੇ ਗ੍ਰਹਿ ਵਿਭਾਗ ਨੇ ਇਸ ਸਬੰਧੀ ਸੂਬੇ ਦੇ ਸਾਰੇ ਪ੍ਰਸ਼ਾਸਨਿਕ ਸਕੱਤਰਾਂ, ਡੀ.ਸੀ., ਡਵੀਜ਼ਨ ਕਮਿਸ਼ਨਰਾਂ, ਪੰਜਾਬ ਪੁਲਿਸ ਦੇ ਆਈ.ਜੀ. ਜੋਨਲ, ਕਮਿਸ਼ਨਰ ਆਫ ਪੁਲਿਸ, ਡੀ.ਆਈ.ਜੀ. ਅਤੇ ਜ਼ਿਲ੍ਹੇ ਦੇ ਸਾਰੇ ਐੱਸ.ਐੱਸ.ਪੀ. ਨੂੰ ਪੱਤਰ ਨੰਬਰ ਐੱਸ.ਐੱਸ./ਏ.ਸੀ.ਐੱਸ.ਐੱਚ./2020/479 ਮਿਤੀ 15 ਜੂਨ ਜਾਰੀ ਕੀਤਾ ਹੈ।

ਗ੍ਰਹਿ ਵਿਭਾਗ ਨੇ ਇਹ ਨਿਰਦੇਸ਼ ਧਾਰਾ 144 ਦੇ ਤਹਿਤ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਫੇਸਬੁਕ ਲਾਈਵ ਪ੍ਰੋਗਰਾਮ ‘ਚ ਸੂਬੇ ‘ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ‘ਤੇ ਚਿੰਤਾ ਪ੍ਰਗਟ ਕੀਤੀ ਸੀ। ਆਪਣੇ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਸੀ ਕਿ ਸੂਬਾ ਸਰਕਾਰ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਨੂੰ ਲੈ ਕੇ ਸਖਤ ਨਿਯਮ ਲਾਗੂ ਕਰੇਗੀ।

ਸੂਬੇ ਵਿੱਚ ਕੋਵਿਡ-19 ਦੇ ਮਾਮਲੇ ਤੇਜੀ ਨਾਲ ਵੱਧ ਰਹੇ ਹਨ। ਸੋਮਵਾਰ ਨੂੰ ਸੂਬੇ ‘ਚ ਕੋਰੋਨਾ ਦੇ 127 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 4 ਲੋਕਾਂ ਨੇ ਕੋਰੋਨਾ ਨਾਲ ਦਮ ਤੋੜ ਦਿੱਤਾ ਹੈ। ਇਸ ਦੇ ਨਾਲ ਸੂਬੇ ਵਿੱਚ ਕੁੱਲ ਕੇਸਾਂ ਦੀ ਗਿਣਤੀ 3,267 ਹੋ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 71 ਤੱਕ ਪਹੁੰਚ ਗਈ ਹੈ। ਇਸ ਦੌਰਾਨ ਸੂਬੇ ਵਿੱਚ 2,443 ਕੋਰੋਨਾਵਾਇਰਸ ਮਰੀਜ਼ ਠੀਕ ਹੋ ਗਏ ਹਨ।

127 ਨਵੇਂ ਕੇਸਾਂ ‘ਚੋਂ ਸਭ ਤੋਂ ਜ਼ਿਆਦਾ 33 ਮਾਮਲੇ ਸਾਹਮਣੇ ਆਏ, ਉੱਥੇ ਹੀ ਅੰਮ੍ਰਿਤਸਰ ਤੋਂ 20, ਮੁਹਾਲੀ ਤੋਂ 11, ਜਲੰਧਰ ਤੋਂ 23, ਪਟਿਆਲਾ ਤੋਂ 10, ਸੰਗਰੂਰ ਤੋਂ 15 ਮਰੀਜ਼ ਪਾਜ਼ਿਟਿਵ ਮਾਮਲੇ ਦਰਜ ਕੀਤੇ ਗਏ।

- Advertisement -

Share this Article
Leave a comment