ਇਸ ਵੇਲੇ ਵੀ ਵੱਡੀ ਖਬਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਬੰਧਤ ਆ ਰਹੀ ਹੈ। ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਸਮੇਤ 32 ਹੋਰਨਾਂ ਨੂੰ ਲੁਧਿਆਣਾ ਕੋਰਟ ਨੇ ਬਹੁ-ਕਰੋੜੀ ਲੁਧਿਆਣਾ ਸਿਟੀ ਸੈਂਟਰ ਘੁਟਾਲੇ ਵਿੱਚੋਂ ਬਰੀ ਕਰ ਦਿੱਤਾ ਹੈ। ਸਿਟੀ ਸੈਂਟਰ ਘੁਟਾਲਾ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਭ੍ਰਿਸ਼ਟਾਚਾਰ ਦਾ ਇਕਲੌਤਾ ਕੇਸ ਬਾਕੀ ਸੀ। ਪਤਾ ਇਹ ਵੀ ਲੱਗਾ ਹੈ ਕਿ ਇਸ ਕੇਸ ਵਿੱਚ ਅਮਰਿੰਦਰ ਦਾ ਬੇਟਾ ਰਣਇੰਦਰ ਸਿੰਘ ਅਤੇ ਜਵਾਈ ਰਮਿੰਦਰ ਸਿੰਘ ਦਾ ਨਾਮ ਵੀ ਸ਼ਾਮਲ ਸੀ।
ਦੱਸ ਦਈਏ ਕਿ ਇਹ ਕੇਸ 2005-06 ਵਿੱਚ ਮੁੱਖ ਮੰਤਰੀ ਵਜੋਂ ਕੈਪਟਨ ਦੇ ਪਿਛਲੇ ਕਾਰਜਕਾਲ ਦੌਰਾਨ ਦਰਜ ਹੋਇਆ ਸੀ ਅਤੇ ਦੋ ਸਾਲ ਪਹਿਲਾਂ ਅਗਸਤ 2017 ਵਿੱਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਇਸ ਕੇਸ ਦੀ ਕਲੋਜ਼ਰ ਰਿਪੋਰਟ ਦਾਖਲ ਕਰ ਦਿੱਤੀ ਗਈ ਸੀ। ਅੱਜ ਲੁਧਿਆਣਾ ਦੀ ਅਦਾਲਤ ਦੇ ਸੈਸ਼ਨ ਜੱਜ ਗੁਰਬੀਰ ਸਿੰਘ ਨੇ ਇਨ੍ਹਾਂ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ।