ਪੰਜਾਬ ‘ਚ ਲਗਾਇਆ ਜਾਵੇ ਰਾਸ਼ਟਰਪਤੀ ਰਾਜ: ਕੈਪਟਨ

TeamGlobalPunjab
2 Min Read

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ‘ਚ ਪੂਰੀ ਤਰ੍ਹਾਂ ਨਾਲ ਨਾਕਾਮੀ ਲਈ ਚਰਨਜੀਤ ਸਿੰਘ ਚੰਨੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਨੂੰ ਬਰਖਾਸਤ ਕਰਕੇ ਸੂਬੇ ਅੰਦਰ ਰਾਸ਼ਟਰਪਤੀ ਸ਼ਾਸਨ ਲਗਾਏ ਜਾਣ ਦੀ ਮੰਗ ਕੀਤੀ ਹੈ।

ਇਥੇ ਜਾਰੀ ਬਿਆਨ ‘ਚ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਰਕਾਰ ਸੱਤਾ ਚ ਬਣੇ ਰਹਿਣ ਦੇ ਸਾਰੇ ਨੈਤਿਕ ਤੇ ਸੰਵਿਧਾਨਕ ਹੱਕ ਖੋਹ ਚੁੱਕੀ ਹੈ, ਜਿਹੜੀ ਆਪਣੇ ਪ੍ਰਧਾਨ ਮੰਤਰੀ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੀ ਆਪਣੀ ਸੰਵਿਧਾਨਕ ਜ਼ਿੰਮੇਵਾਰੀ ਨੂੰ ਪੂਰਾ ਕਰਨ ਚ ਅਸਫਲ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਇਹ ਦਾਅਵਾ ਕਰਨਾ ਕਿ ਕੁਝ ਲੋਕਾਂ ਵੱਲੋਂ ਪ੍ਰਧਾਨ ਮੰਤਰੀ ਦਾ ਰਸਤਾ ਰੋਕਣਾ ਸੁਭਾਵਿਕ ਸੀ, ਸਾਫ਼ ਤੌਰ ਤੇ ਮੁੱਦੇ ਨੂੰ ਭਟਕਾਉਣ ਦੀ ਕੋਸ਼ਿਸ਼ ਹੈ ਅਤੇ ਅਜਿਹਾ ਕਰਕੇ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਬੱਚਣ ਦੀ ਨਾਕਾਮ ਕੋਸ਼ਿਸ਼ ਕਰ ਰਹੀ ਹੈ।

ਸਾਬਕਾ ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਜੇਕਰ ਸੁਰੱਖਿਆ ਚ ਪੂਰੀ ਤਰ੍ਹਾਂ ਨਾਲ ਨਾਕਾਮੀ ਦੇ ਚੱਲਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਆਪਣੇ ਸਾਰੇ ਪ੍ਰੋਗਰਾਮ ਰੱਦ ਕਰਨੇ ਪੈ ਸਕਦੇ ਹਨ, ਤਾਂ ਪੰਜਾਬ ‘ਚ ਰਹਿਣ ਵਾਲੇ ਆਮ ਵਿਅਕਤੀ ਦੀ ਕੀ ਹਾਲਤ ਹੋਵੇਗੀ? ਉਨ੍ਹਾਂ ਕਿਹਾ ਕਿ ਇਸ ਸਰਕਾਰ ਨੂੰ ਜਲਦੀ ਤੋਂ ਜਲਦੀ ਬਰਖਾਸਤ ਕਰਨਾ ਸੂਬੇ ਅਤੇ ਇੱਥੋਂ ਦੇ ਲੋਕਾਂ ਲਈ ਭਲਾ ਹੋਵੇਗਾ।

- Advertisement -

ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਸਰਕਾਰ ਵੱਲੋਂ ਪੰਜਾਬ ‘ਚ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਨੂੰ ਵਿਗਾੜਨ ਲਈ ਜਾਣਬੁਝ ਕੇ ਕੀਤਾ ਗਿਆ ਸੀ, ਕਿਉਂਕਿ ਉਹ 50 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ ਵਾਲੇ ਸਨ, ਜਿਨ੍ਹਾਂ ਦਾ ਫ਼ਾਇਦਾ ਸੂਬੇ ਦੇ ਲੋਕਾਂ ਨੂੰ ਮਿਲਦਾ।

Share this Article
Leave a comment