‘ਕੈਪਟਨ ਖਾਲੀ ਖਜ਼ਾਨਾ ਭਰਨ ਲਈ ਵਧਾ ਰਹੇ ਹਨ ਡੀਜ਼ਲ-ਪੈਟਰੋਲ ਦੀਆਂ ਕੀਮਤਾਂ’

TeamGlobalPunjab
4 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਡੀਜ਼ਲ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਅਤੇ ਮਹਿੰਗਾਈ ਨੂੰ ਲੈ ਕੇ ਕੈਪਟਨ ਸਰਕਾਰ ਨੂੰ ਨਿਸ਼ਾਨਾ ਬਣਾਇਆ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਮਹਿੰਗਾਈ ਨੂੰ ਰੋਕਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਕੈਪਟਨ ਸਰਕਾਰ ਦੀਆਂ ਨੀਤੀਆਂ ਜਨਤਾ ਨੂੰ ਲੁੱਟਣ ਵਾਲੀ ਹੈ। ਕੈਪਟਨ ਸਰਕਾਰ ਜ਼ਰੂਰੀ ਚੀਜ਼ਾਂ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਲੋਕਾਂ ਦਾ ਗਲਾ ਘੋਟ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਉਤਰ ਭਾਰਤ ਸੂਬਿਆਂ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਸਭ ਤੋਂ ਜ਼ਿਆਦਾ ਪੰਜਾਬ ਵਿੱਚ ਹਨ। ਇਸਦਾ ਕਾਰਨ ਹੈ ਕਿ ਕੈਪਟਨ ਸਰਕਾਰ ਨੇ ਡੀਜ਼ਲ ਪੈਟਰੋਲ ਉੱਤੇ ਹੋਰ ਸੂਬਿਆਂ ਦੇ ਮੁਕਾਬਲੇ ਜ਼ਿਆਦਾ ਟੈਕਸ ਵਸੂਲ ਰਹੀ ਹੈ।

ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਕੈਪਟਨ ਸਰਕਾਰ ਨੇ ਜੋ ਪੈਟਰੋਲ ਡੀਜ਼ਲ ਉੱਤੇ ਨਵਾਂ ਟੈਕਸ ਲਗਾਇਆ ਸੀ, ਉਸ ਕਾਰਨ ਅੱਜ ਪੈਟਰੋਲ ਅਤੇ ਡੀਜ਼ਲ ਹੋਰ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ ਸਭ ਤੋਂ ਜ਼ਿਆਦਾ ਮਹਿੰਗਾ ਵਿਕ ਰਿਹਾ ਹੈ। ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਕਾਰਨ ਅੱਜ ਪੰਜਾਬ ਦੇ ਕਿਸਾਨ, ਆਮ ਲੋਕ ਅਤੇ ਛੋਟੇ ਅਤੇ ਮੱਧ ਵਪਾਰੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੈਪਟਨ ਸਰਕਾਰ ਆਰਥਿਕ ਮੋਰਚੇ ਉੱਤੇ ਬੁਰੀ ਤਰ੍ਹਾਂ ਫੈਲ ਰਹੀ ਹੈ, ਇਸ ਲਈ ਉਹ ਪੰਜਾਬ ਦੇ ਲੋਕਾਂ ਨਾਲ ਜਬਰਦਸਤੀ ਨਵੇਂ ਟੈਕਸ ਲਗਾ ਕੇ ਪੈਸਾ ਵਸੂਲ ਰਹੀ ਹੈ। ਚੀਮਾ ਨੇ ਕਿਹਾ ਕਿ ਪੰਜਾਬ ਦੇ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਦੇ ਅੰਕੜਿਆਂ ਦੇ ਅਨੁਸਾਰ ਪੰਜਾਬ ਵਿੱਚ ਹੋਰ ਉਤਰ ਭਾਰਤ ਸੂਬਿਆਂ ਦੇ ਮੁਕਾਬਲੇ ਪੈਟਰੋਲ ਦੀਆਂ ਕੀਮਤਾਂ ਲਗਭਗ 4 ਰੁਪਏ ਅਤੇ ਡੀਜ਼ਲ ਦੀ ਕੀਮਤ ਲਗਭਗ 3 ਰੁਪਏ ਜ਼ਿਆਦਾ ਹੈ।

ਉਨ੍ਹਾਂ ਕਿਹਾ ਕਿ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋਣ ਕਾਰਨ ਆਮ ਜਨਤਾ ਦਾ ਜਨਜੀਵਨ ਕਾਫੀ ਪ੍ਰਭਾਵਿਤ ਹੋ ਰਿਹਾ ਹੈ। ਕੈਪਟਨ ਸਰਕਾਰ ਨੇ ਪਿਛਲੇ 4 ਸਾਲ ਵਿਚੋਂ ਸਿਰਫ ਸੂਬਿਆਂ ਨੂੰ ਲੁੱਟਿਆ ਹੈ ਅਤੇ ਸੂਬੇ ਵਿੱਚ ਮਾਫੀਆ ਨੂੰ ਵਧਾਵਾ ਦਿੱਤਾ ਹੈ। ਸੂਬੇ ਦੀ ਆਰਥਿਕ ਤਰੱਕੀ ਲਈ ਕੈਪਟਨ ਸਰਕਾਰ ਨੇ ਕੋਈ ਠੋਸ ਕਦਮ ਨਹੀਂ ਚੁਕਿਆ। ਕੈਪਟਨ ਦੀਆਂ ਨੀਤੀਆਂ ਅਤੇ ਯੋਜਨਾਵਾਂ ਬਣਾਉਣ ਦੀ ਬਜਾਏ ਪਿਛਲੀ ਬਾਦਲ ਸਰਕਾਰ ਦੀ ਤਰ੍ਹਾਂ ਹੀ ਸੂਬੇ ਨੂੰ ਲੁੱਟ ਰਹੀ ਹੈ। ਸਰਕਾਰ ਮਾਲੀਆ ਵਧਾਉਣ ਲਈ ਲਗਾਤਾਰ ਲੋਕਾਂ ਦੇ ਜ਼ਰੂਰੀ ਸਮਾਨਾਂ ਉੱਤੇ ਟੈਕਸ ਲਗਾ ਰਹੀ ਹੈ ਅਤੇ ਜਨਤਾ ਨੂੰ ਲੁੱਟ ਰਹੀ ਹੈ।

ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾਕੇ ਕੈਪਟਨ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਤੰਗ ਕਰ ਰਹੀ ਹੈ। ਉਨ੍ਹਾਂ ਨੂੰ ਆਰਥਿਕ ਤੌਰ ਉੱਤੇ ਕਮਜੋਰ ਕਰ ਰਹੀ ਹੈ, ਕਿਉਂਕਿ ਕਿਸਾਨਾਂ ਨੂੰ ਖੇਤੀ ਕਰਨ ਲਈ ਡੀਜ਼ਲ ਦੀ ਵੱਡੀ ਮਾਤਰਾ ਵਿੱਚ ਲੋੜ ਪੈਂਦੀ ਹੈ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਨਾਲ ਉਨ੍ਹਾਂ ਉੱਤੇ ਬੋਝ ਵਧਦਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕਰਕੇ ਕੈਪਟਨ ਕਿਸਾਨ ਅੰਦੋਲਨ ਨੂੰ ਦਬਾਉਣਾ ਚਾਹੁੰਦੇ ਹਨ। ਪੰਜਾਬ ਦੇ ਕਿਸਾਨ ਇਸ ਸਮੇਂ ਆਪਣੀ ਹੋਂਦ ਦੀ ਲੜਾਈ ਲੜ ਰਹੇ ਹਨ, ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢਣ ਦੀ ਬਜਾਏ ਮਹਿੰਗਾਈ ਵਧਾਕੇ ਕਿਸਾਨਾਂ ਦੀ ਕਮਰ ਤੋੜ ਰਹੇ ਹਨ।

- Advertisement -

ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਨੂੰ ਮਹਿੰਗਾਈ ਨੂੰ ਕੰਟਰੋਲ ਵਿੱਚ ਲਿਆਉਣ ਲਈ ਤੁਰੰਤ ਠੋਸ ਕਦਮ ਚੁੱਕਣੇ ਚਾਹੀਦੇ ਹਨ ਅਤੇ ਮਹਿੰਗਾਈ ਦੀ ਸਮੀਖਿਆ ਕਰਨੀ ਚਾਹੀਦੀ ਹੈ। ਪੰਜਾਬ ਦੇ ਲੋਕ ਕੈਪਟਨ ਦੇ ਇਰਾਦਿਆਂ ਨੂੰ ਹੁਣ ਸਮਝ ਚੁੱਕੇ ਹਨ। 2022 ਵਿੱਚ ਪੰਜਾਬ ਦੀ ਜਨਤਾ ਕੈਪਟਨ ਨੂੰ ਆਪਣੇ ਤਰੀਕੇ ਨਾਲ ਜਵਾਬ ਦੇਵੇਗੀ।

Share this Article
Leave a comment