ਕੈਪਟਨ ਦੀ ਪਾਰਟੀ ਭਾਜਪਾ ਨਾਲ ਕਰੇਗੀ ਗਠਜੋੜ

TeamGlobalPunjab
2 Min Read

ਚੰਡੀਗੜ੍ਹ: ਭਾਜਪਾ ਦੇ ਪੰਜਾਬ ਚੋਣ ਇੰਚਾਰਜ ਗਜੇਂਦਰ ਸਿੰਘ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨਾਲ ਗਠਜੋੜ ਕਰਕੇ ਚੋਣਾਂ ਲੜੇਗੀ।

ਉਨ੍ਹਾਂ ਕਿਹਾ ਕਿ ਇਹ ਗਠਜੋੜ ਯਕੀਨੀ ਤੌਰ ‘ਤੇ ਚੋਣਾਂ ਜਿੱਤ ਕੇ ਰਾਜ ਵਿੱਚ ਸਰਕਾਰ ਕਾਇਮ ਕਰੇਗੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ।

ਗਠਜੋੜ ਬਾਰੇ ਅਮਰਿੰਦਰ ਸਿੰਘ ਨੇ ਕਿਹਾ ਕਿ ਅਸੀਂ ਚੋਣਾਂ ਲਈ ਤਿਆਰ ਹਾਂ ਅਤੇ ਅਸੀਂ ਇਹ ਚੋਣ ਜਿੱਤਣ ਜਾ ਰਹੇ ਹਾਂ। ਸੀਟ ਵੰਡ ਦਾ ਫੈਸਲਾ ਜਿੱਤ ਦੀ ਪਹਿਲ ਨੂੰ ਧਿਆਨ ਵਿੱਚ ਰੱਖਦੇ ਹੋਏ ਸੀਟ-ਟੂ-ਸੀਟ ਦੇ ਆਧਾਰ ‘ਤੇ ਲਿਆ ਜਾਵੇਗਾ।

ਕੁੱਝ ਦਿਨ ਪਹਿਲਾਂ ਸ਼ੇਖਾਵਤ ਨੇ ਵੀ ਕੈਪਟਨ ਨਾਲ ਚੰਡੀਗੜ੍ਹ ‘ਚ ਮੁਲਾਕਾਤ ਕੀਤੀ ਸੀ। ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕੈਪਟਨ ਨੇ ਪੰਜਾਬ ਲੋਕ ਕਾਂਗਰਸ ਪਾਰਟੀ ਬਣਾਈ ਸੀ।

Share This Article
Leave a Comment