ਨਵੀਂ ਦਿੱਲੀ : ਵਿਗਿਆਨ ਭਵਨ ਵਿਖੇ ਕਰਵਾਏ ਜਾ ਰਹੇ 10ਵੇਂ ਭਾਰਤੀ ਛਤਰ ਸੰਸਦ ਸੰਮੇਲਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਦਰਸ਼ ਮੁੱਖ ਮੰਤਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।
I thank @BCSConclave and I am honoured to receive the ‘Ideal Chief Minister’ award from @PIO13. This award is a result of the collective endeavours of the people of #Punjab and our journey of making Punjab the best state has just begun. pic.twitter.com/5DEJABUOKW
— Capt.Amarinder Singh (@capt_amarinder) February 23, 2020
ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਟਵੀਟਰ ਹੈਂਡਲ ਰਾਹੀਂ ਜਾਣਕਾਰੀ ਦਿੱਤੀ ਹੈ। ਉਨ੍ਹਾਂ ਟਵੀਟ ਕਰਦਿਆਂ ਇਸ ਪੁਰਸਕਾਰ ਲਈ ਧੰਨਵਾਦ ਕੀਤਾ। ਉਨ੍ਹਾਂ ਲਿਖਿਆ ਕਿ ਇਹ ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਿਆ ਹੈ। ਉਨ੍ਹਾਂ ਲਿਖਿਆ ਕਿ ਪੰਜਾਬ ਨੂੰ ਬੇਹਤਰ ਬਣਾਉਣ ਲਈ ਉਨ੍ਹਾਂ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।