ਕੈਪਟਨ ਬਣ ਸਕਦੇ ਹਨ ਇਸ ਸੂਬੇ ਦੇ ਰਾਜਪਾਲ

Prabhjot Kaur
2 Min Read

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਾਜਪਾਲ ਦੇ ਵਜੋਂ ਤਾਜਪੋਸ਼ੀ ਹੋ ਸਕਦੀ ਹੈ। ਚਰਚਾਵਾਂ ਹਨ ਕਿ ਉਨ੍ਹਾਂ ਨੂੰ ਦੇਸ਼ ਦੇ ਸਭ ਤੋਂ ਵੱਡੇ ਸੂਬਿਆਂ ‘ਚੋਂ ਇੱਕ ਮਹਾਰਾਸ਼ਟਰ ਦਾ ਰਾਜਪਾਲ ਬਣਾਇਆ ਜਾ ਸਕਦਾ ਹੈ। ਦੱਸਣਯੋਗ ਹੈ ਕਿ ਮਹਾਰਾਸ਼ਟਰ ਦੇ ਰਾਜਪਾਲ ਕੋਸ਼ਯਾਰੀ ਵਲੋਂ ਆਪਣਾ ਅਹੁਦਾ ਛੱਡਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਗਈ ਹੈ।

ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਦਾ ਕਹਿਣਾ ਹੈ ਕਿ ਇਸ ਸਬੰਧੀ ਕੋਈ ਅਧਿਕਾਰਤ ਸੂਚਨਾ ਨਹੀਂ ਮਿਲੀ ਹੈ। ਜ਼ਿਕਰਯੋਗ ਹੈ ਕਿ ਪਟਿਆਲਾ ਵਿੱਚ ਭਾਜਪਾ ਦੀ 29 ਜਨਵਰੀ ਨੂੰ ਰੈਲੀ ਹੋਣੀ ਸੀ ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਉਣਾ ਸੀ ਤੇ ਇਸ ਦੀ ਜ਼ਿੰਮੇਵਾਰੀ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪੀ ਸੀ। ਇਸੇ ਰੈਲੀ ਦੇ ਜ਼ਰੀਏ ਬੀਜੇਪੀ ਨੇ ਲੋਕਸਭਾ ਚੋਣਾਂ ਦੇ ਲਈ ਸੂਬੇ ਵਿੱਚ ਆਪਣੇ ਚੋਣ ਪ੍ਰਚਾਰ ਦਾ ਆਗਾਜ਼ ਕਰਨਾ ਸੀ, ਪਰ ਬਾਅਦ ‘ਚ ਇਸ ਰੈਲੀ ਦੇ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਗਿਆ ਅਤੇ ਉਮੀਦ ਕੀਤੀ ਜਾ ਰਹੀ ਹੈ ਕੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਰਾਜਪਾਲ ਨਿਯੁਕਤ ਕੀਤਾ ਜਾ ਸਕਦਾ ਹੈ।

ਦੱਸਣਯੋਗ ਹੈ ਕਿ ਬੀਤੇ ਸਾਲ ਉੱਪ ਰਾਸ਼ਟਰਪਤੀ ਅਹੁਦੇ ਲਈ ਵੀ ਕੈਪਟਨ ਦਾ ਨਾਂ ਕਾਫੀ ਚਰਚਾ ਵਿੱਚ ਰਿਹਾ ਸੀ, ਪਰ ਉਸ ਦੌਰਾਨ ਕੈਪਨ ਅਮਰਿੰਦਰ ਆਪਣਾ ਇਲਾਜ ਕਰਵਾਉਣ ਅਮਰੀਕਾ ਚਲੇ ਗਏ ਸਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment