ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Rajneet Kaur
1 Min Read

ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨਾਲ ਕੌਮੀ ਰਾਈਫ਼ਲ ਐਸੋਸੀਏਸ਼ਨ ਦੇ ਪ੍ਰਧਾਨ ਰਣਇੰਦਰ ਸਿੰਘ ਵੀ ਮੌਜੂਦ ਸਨ।

ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਅਤੇ ਰਾਜ ਅਤੇ ਦੇਸ਼ ਦੀ ਸੁਰੱਖਿਆ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ, ਜੋ ਕਿ ਸਾਡੇ ਦੋਵਾਂ ਲਈ ਹਮੇਸ਼ਾ ਪ੍ਰਮੁੱਖ ਵਿਸ਼ਾ ਰਿਹਾ ਹੈ ਅਤੇ ਅੱਗੇ ਵੀ ਰਹੇਗਾ।

ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਦੀ ਇਸ ਮੀਟਿੰਗ ਨੂੰ ਉਨ੍ਹਾਂ ਦੀ ਪਾਰਟੀ ਪੰਜਾਬ ਲੋਕ ਕਾਂਗਰਸ (ਪੀ.ਐਲ.ਸੀ.) ਨੂੰ ਭਾਜਪਾ ਨਾਲ ਰਲੇਵੇਂ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ। ਅਗਲੀਆਂ ਲੋਕ ਸਭਾ ਚੋਣਾਂ ‘ਚ ਭਾਜਪਾ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਇਕੱਲੇ ਆਪਣੇ ਚੋਣ ਨਿਸ਼ਾਨ ‘ਤੇ ਲੜਨ ਦੀ ਤਿਆਰੀ ਕਰ ਰਹੀ ਹੈ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment