ਪਾਕਿਸਤਾਨ ਜਾਣ ਦਾ ਸਵਾਲ ਹੀ ਨੀ ਪੈਦਾ ਹੁੰਦਾ ਤੇ ਮੈਨੂੰ ਲਗਦਾ ਡਾ. ਮਨਮੋਹਨ ਸਿੰਘ ਵੀ ਨਹੀਂ ਜਾਣਗੇ: ਕੈਪਟਨ

TeamGlobalPunjab
2 Min Read

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਜਾ ਰਿਹਾ ਹੈ ਅਤੇ ਇਸੇ ਮੌਕਾ ਜਿਹੜਾ ਪਹਿਲਾ ਸਿੱਖ ਜਥਾ ਪਾਕਿ ਦਰਸ਼ਨਾਂ ਲਈ ਜਾ ਰਿਹਾ ਉਸ ਜਥੇ ਦੇ ਮੈਂਬਰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੀ ਬਣਨ ਜਾ ਰਹੇ ਹਨ। ਜਾਣਕਾਰੀ ਮੁਤਾਬਿਕ ਇਸ ਪਵਿੱਤਰ ਦਿਹਾੜੇ ਮੌਕੇ ਗੁਆਂਢੀ ਮੁਲਕ ਜਾਣ ਲਈ ਡਾ. ਮਨਮੋਹਨ ਸਿੰਘ ਨੇ ਸਹਿਮਤੀ ਪ੍ਰਗਟਾ ਦਿੱਤੀ ਹੈ। ਇੱਥੇ ਹੀ ਬੱਸ ਨਹੀਂ ਇਸ ਪਵਿੱਤਰ ਦਿਹਾੜੇ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਹਿੱਸਾ ਲੈ ਰਹੇ ਹਨ।

ਦੱਸ ਦਈਏ ਕਿ ਪਿਛਲੇ ਹਫਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਨੇ ਇਹ ਐਲਾਨ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਡਾ. ਮਨਮੋਹਨ ਸਿੰਘ ਨੂੰ ਸੱਦਾ ਭੇਜਿਆ ਗਿਆ ਹੈ। ਇੱਧਰ ਦੂਜੇ ਪਾਸੇ ਜੇਕਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਤਾਂ ਇਸ ਮੌਕੇ ਪਾਕਿ ਦਰਸ਼ਨਾਂ ਲਈ ਜਾਣ ਤੋਂ ਇਹ ਕਹਿੰਦਿਆਂ ਕੋਰਾ ਜਵਾਬ ਦੇ ਦਿੱਤਾ ਹੈ ਕਿ, “ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਮੇਰੇ ਪਾਕਿਸਤਾਨ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ ਮੈਨੂੰ ਲੱਗਦਾ ਹੈ ਕਿ ਡਾ. ਮਨਮੋਹਨ ਸਿੰਘ ਵੀ ਨਹੀਂ ਜਾਣਗੇ। ਪਾਕਿਸਤਾਨ ਆਉਣ ਅਤੇ ਗਲਿਆਰੇ ਰਾਹੀਂ ਗੁਰਦੁਆਰੇ ਜਾਣ ਵਿਚ ਬਹੁਤ ਅੰਤਰ ਸੀ। ”

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ,“ਜਿੱਥੋਂ ਤਕ ਪਾਕਿਸਤਾਨ ਦੇ ਦੌਰੇ ਦੀ ਗੱਲ ਹੈ, ਉਹ ਉਦੋਂ ਤੱਕ ਨਹੀਂ ਜਾਣਗੇ ਜਦੋਂ ਤਕ ਪਾਕਿਸਤਾਨ ਸਰਹੱਦ ਪਾਰ ਅੱਤਵਾਦ ਨੂੰ ਰੋਕ ਨਹੀਂ ਲੈਂਦਾ।“ ਕੈਪਟਨ ਅਮਰਿੰਦਰ ਸਿੰਘ ਨੇ ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਪੰਜਾਬ ਵਿੱਚ ਲਾਂਘਾ ਖੋਲ੍ਹਣ ਦੇ ਸਮਾਗਮ ਵਿੱਚ ਸ਼ਾਮਲ ਹੋਣ।

ਇੱਥੇ ਇਹ ਵੀ ਦੱਸਣਯੋਗ ਹੈ ਕਿ ਕਰਤਾਰਪੁਰ ਸਾਹਿਬ ਸਿੱਖ ਕੌਮ ਦਾ ਇਕ ਸਤਿਕਾਰਯੋਗ ਅਸਥਾਨ ਹੈ ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀਨੇ ਆਪਣੀ ਜਿੰਦਗੀ ਦੇ 18 ਸਾਲ ਬਿਤਾਏ। ਹਾਲਾਂਕਿ ਇਹ ਅਸਥਾਨ ਮਹਿਜ਼ 7. km ਕਿਲੋਮੀਟਰ ਦੀ ਦੂਰੀ ‘ਤੇ ਹੈ, ਪਰ ਭਾਰਤ ਤੋਂ ਜਾਣ ਵਾਲੇ ਸ਼ਰਧਾਲੂਆਂ ਨੂੰ ਉਥੇ ਪਹੁੰਚਣ ਲਈ ਲਾਹੌਰ ਦੇ ਰਸਤੇ ਤੋਂ ਲੰਘਣਾ ਪੈਂਦਾ ਸੀ। ਪਿਛਲੇ ਨਵੰਬਰ ਵਿਚ, ਭਾਰਤ ਅਤੇ ਪਾਕਿਸਤਾਨ, ਕਰਤਾਰਪੁਰ ਲਾਂਘੇ ਨੂੰ ਡੇਰਾ ਬਾਬਾ ਨਾਨਕ ਸਾਹਿਬ ਨਾਲ ਜੋੜਨ ਲਈ ਕਰਤਾਰਪੁਰ ਲਾਂਘਾ ਬਣਾਉਣ ਲਈ ਸਹਿਮਤ ਹੋਏ ਸਨ।

- Advertisement -

Share this Article
Leave a comment