ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲਦ ਹੀ ਨਵੀਂ ਪਾਰਟੀ ਦਾ ਐਲਾਨ ਕਰ ਸਕਦੇ ਹਨ। ਇੱਕ ਨਿਊਜ਼ ਏਜੰਸੀ ਵਲੋਂ ਸੂਤਰਾਂ ਦੇ ਹਵਾਲੇ ਤੋਂ ਜਾਰੀ ਕੀਤੀ ਗਈ ਇੱਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਕੈਪਟਨ ਨਵੀਂ ਪਾਰਟੀ ਦਾ ਐਲਾਨ ਕਰ ਸਕਦੇ ਹਨ ਜਿਸਦਾ ਨਾਮ ‘ਪੰਜਾਬ ਵਿਕਾਸ ਪਾਰਟੀ’ ਹੋਵੇਗਾ।
ਦੱਸਿਆ ਜਾ ਰਿਹਾ ਹੈ ਕਿ ਕੈਪਟਨ ਜਲਦ ਹੀ ਆਪਣੇ ਨਜ਼ਦੀਕੀ ਆਗੂਆਂ ਦੀ ਇਕ ਮੀਟਿੰਗ ਬੁਲਾਉਣਗੇ ਤਾਂ ਜੋ ਨਵੀਂ ਪਾਰਟੀ ਬਣਾਉਣ ਬਾਰੇ ਉਨ੍ਹਾਂ ਨਾਲ ਸਲਾਹ ਕੀਤੀ ਜਾ ਸਕੇ। ਇਸ ਮੀਟਿੰਗ ਵਿੱਚ ਕਾਂਗਰਸ ਦੇ ਸਿੱਧੂ ਧੜੇ ਦੇ ਵਿਰੋਧ ਵਿੱਚ ਖੜ੍ਹੇ ਸਾਰੇ ਆਗੂਆਂ ਨੂੰ ਸੱਦਾ ਦਿੱਤਾ ਜਾਵੇਗਾ।