ਕੈਪਟਨ ਅਮਰਿੰਦਰ ਸਿੰਘ ਨੇ ਅਜਨਾਲਾ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਮਾਨ ਸਰਕਾਰ ਨੂੰ ਲਿਆ ਨਿਸ਼ਾਨੇ ‘ਤੇ

Rajneet Kaur
2 Min Read

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜਨਾਲਾ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਭਿਆਨਕ ਹੈ।  ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਭਗਵੰਤ ਮਾਨ ਕੋਲ ਹੈ, ਉਹ ਕੀ ਕਰ ਰਹੇ ਹਨ ? ਪੰਜਾਬ ਅਤੇ ਪੂਰਬੀ ਭਾਰਤ ਦੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ। ਜੇਕਰ ਉਹ ਨਹੀਂ ਸੰਭਾਲ ਸਕਦੇ ਤਾਂ ਕੇਂਦਰ ਸਰਕਾਰ ਨੂੰ ਸੰਭਾਲਣਾ ਪਵੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਜਿਸ ਦਿਨ ਅਜਨਾਲਾ ਵਿੱਚ ਘਟਨਾ ਵਾਪਰੀ, ਉਸ ਦਿਨ ਸੀਐਮ ਮਾਨ ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਬੈਠੇ ਸਨ।ਉਹਨਾਂ  ਅੰਮ੍ਰਿਤਪਾਲ ਸਿੰਘ ਬਾਰੇ ਵੀ ਗੱਲ ਕਰਦਿਆਂ ਕਿਹਾ ਉਹ ਨੂੰ ਸਰਕਾਰ ਨੂੰ ਚੈਲਿੰਜ ਨਹੀਂ ਕਰਨਾ ਚਾਹੀਦਾ। ਜੇਕਰ ਉਹ ਸਰਕਾਰ ਨੂੰ ਚੈਲਿੰਜ ਕਰੇਗਾ ਇਸ ਨਾਲ ਸੂਬੇ ਦੇ ਹਾਲਾਤ ਹੀ ਖਰਾਬ ਹੋਣਗੇ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਵਿਚ ਕੀ ਹੋ ਰਿਹਾ ਹੈ। ਇਸ ਵਿੱਚ ਕੋਈ ਦਿਲਚਸਪੀ ਨਹੀਂ ਹੈ। ਉਹ ਕੋਈ ਵੀ ਕਦਮ ਚੁੱਕਣ ਤੋਂ ਡਰਦੇ ਹਨ। ਪੁਲਿਸ ਅਧਿਕਾਰੀਆਂ ਨੂੰ ਅਜਨਾਲਾ ਕਾਂਡ ਦੌਰਾਨ ਕੋਈ ਕਾਰਵਾਈ ਨਾ ਕਰਨ ਦੇ ਹੁਕਮ ਜ਼ਰੂਰ ਮਿਲੇ ਹੋਣਗੇ। ਪੰਜਾਬ ਵਿੱਚ ਕਾਨੂੰਨ ਵਿਵਸਥਾ ਖਸਤਾਹਾਲ ਹੋ ਚੁੱਕੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment