ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ। ਸੂਤਰਾਂ ਦੇ ਹਵਾਲੇ ਤੋਂ ਖਬਰ ਆ ਰਹੀ ਹੈ ਕਿ ਉਨ੍ਹਾਂ ਨੇ ਰਾਜਪਾਲ ਤੋਂ ਮੁਲਾਕਾਤ ਲਈ ਸਮਾਂ ਮੰਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਹਾਈਕਮਾਨ ਵੱਲੋਂ ਕੈਪਟਨ ‘ਤੇ ਅਸਤੀਫੇ ਲ਼ਈ ਦਬਾਅ ਬਣਾਇਆ ਸੀ ਤੇ ਕੈਪਟਨ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਹੀ ਆਪਣਾ ਅਸਤੀਫਾ ਦੇ ਸਕਦੇ ਹਨ।
ਸੂਤਰਾਂ ਮੁਤਾਬਕ ਕੈਪਟਨ ਨੇ ਨਜ਼ਦੀਕੀ ਸਾਥੀਆਂ ਨੂੰ ਕਿਹਾ ਸੀ ਕਿ ਜੇ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਗਿਆ ਤਾਂ ਉਹ ਅਸਤੀਫ਼ਾ ਦੇ ਦੇਣਗੇ।