ਮੁੱਖ ਮੰਤਰੀ ਸਾਰਾ ਦਿਨ ਭੰਗੜਾ ਪਾਉਣ ਦੀ ਬਜਾਏ ਆਪਣੇ ਗ੍ਰਹਿ ਮੰਤਰੀ ਨੂੰ ਸਰਗਰਮ ਹੋਣ ਦੀ ਸਲਾਹ ਦੇਣ: ਕੈਪਟਨ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ‘ਚ ਡਰੋਨ ਮਿਲਣ ਦੇ ਮਾਮਲੇ ‘ਚ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਚੰਨੀ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਹੈ।

ਉਨ੍ਹਾਂ ਕਿਹਾ, ‘ਪੰਜਾਬ ਦੇ ਮੁੱਖ ਮੰਤਰੀ ਨੂੰ ਸਾਰਾ ਦਿਨ ਭੰਗੜਾ ਪਾਉਣ ਦੀ ਬਜਾਏ ਆਪਣੇ ਗ੍ਰਹਿ ਮੰਤਰੀ ਨੂੰ ਇਨਕਾਰ ਕਰਨ ਦੀ ਸਥਿਤੀ ਤੋਂ ਬਾਹਰ ਆ ਕੇ ਸਰਗਰਮ ਹੋਣ ਦੀ ਸਲਾਹ ਦੇਣੀ ਚਾਹੀਦੀ ਹੈ।’

ਇਸ ਤੋਂ ਇਲਾਵਾ ਉਨ੍ਹਾਂ ਮੁੱਖ ਮੰਤਰੀ ਚੰਨੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਸੀ ਆਪਣੇ ਪਾਰਟੀ ਪ੍ਰਧਾਨ ਨੂੰ ਵੀ ਕਹੋ ਉਹ ਆਪਣੇ ਵੱਡੇ ਭਰਾ ਇਮਰਾਨ ਖਾਨ ਨੂੰ ਸਾਡੇ ਸਰਹੱਦੀ ਸੂਬੇ ਪੰਜਾਬ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਬੰਦ ਕਰਨ ਲਈ ਕਹਿਣ!’

ਦੱਸਣਯੋਗ ਹੈ ਕਿ ਬੀਤੀ ਰਾਤ ਫਿਰੋਜ਼ਪੁਰ ਦੇ ਸਰਹੱਦੀ ਇਲਾਕੇ ਵਿਚ BSF ਵਲੋਂ ਇਕ ਡਰੋਨ ਨੂੰ ਕਾਬੂ ਕੀਤਾ ਸੀ। ਇਹ ਡਰੋਨ ਚਾਈਨਾ ‘ਚ ਬਣਿਆ ਦੱਸਿਆ ਜਾ ਰਿਹਾ ਹੈ ਜੋ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤੀ ਸਰਹੱਦ ਅੰਦਰ ਦਾਖ਼ਲ ਹੋਇਆ ਸੀ।

Share This Article
Leave a Comment