ਸਿੱਧੂ ਨੂੰ ਪ੍ਰਧਾਨ ਥਾਪੇ ਜਾਣ ਨੂੰ ਲੈ ਕੇ ਕੈਪਟਨ ਹੋਏ ਨਾਰਾਜ਼, ਹਰੀਸ਼ ਰਾਵਤ ਮਨਾਉਣ ਲਈ ਪਹੁੰਚਣਗੇ ਚੰਡੀਗੜ੍ਹ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਕਾਂਗਰਸ ਅੰਦਰ ਪੈਦਾ ਹੋਇਆ ਕਾਟੋ ਕਲੇਸ਼ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਲਗਾਏ ਜਾਣ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਰਾਜ਼ਗੀ ਜਤਾਈ ਹੈ। ਕੈਪਟਨ ਨੂੰ ਮਨਾਉਣ ਦੇ ਲਈ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅੱਜ ਚੰਡੀਗੜ੍ਹ ਪਹੁੰਚ ਸਕਦੇ ਹਨ। ਅਸਲ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੀ ਕਾਰਜਕਾਰੀ ਪ੍ਰਧਾਨ ਸੋਨੀਆ ਗਾਂਧੀ ਨੂੰ ਇੱਕ ਚਿੱਠੀ ਲਿਖ ਕੇ ਇਤਰਾਜ਼ ਜਤਾਇਆ ਕਿ ਜੇਕਰ ਨਵਜੋਤ ਸਿੱਧੂ ਨੂੰ ਕਾਂਗਰਸ ਦਾ ਪ੍ਰਧਾਨ ਲਗਾਇਆ ਜਾਂਦਾ ਹੈ ਤਾਂ ਪਾਰਟੀ ਅੰਦਰ ਬਗਾਵਤ ਪੈਦਾ ਹੋ ਸਕਦੀ ਹੈ। ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਲਗਾਏ ਜਾਣ ‘ਤੇ ਪੰਜਾਬ ਕਾਂਗਰਸ ਨੂੰ ਕਾਫ਼ੀ ਨੁਕਸਾਨ ਹੋ ਸਕਦਾ ਹੈ।

ਕੈਪਟਨ ਅਮਰਿੰਦਰ ਸਿੰਘ ਕਾਂਗਰਸ ਹਾਈਕਮਾਂਡ ਦੇ ਫ਼ੈਸਲੇ ਤੋਂ ਕਾਫੀ ਖਫਾ ਨਜ਼ਰ ਆ ਰਹੇ ਹਨ, ਪਰ ਦੂਸਰੇ ਪਾਸੇ ਪੰਜਾਬ ਵਿੱਚ ਵੱਡੇ ਫੇਰਬਦਲ ਕਰਨ ਦੇ ਲਈ ਕਾਂਗਰਸ ਹਾਈ ਕਮਾਨ ਤਿਆਰ ਬਰ ਤਿਆਰ ਹੈ। ਇਸ ਤੋਂ ਪਹਿਲਾਂ ਹਾਈ ਕਮਾਨ ਕੋਈ ਫ਼ੈਸਲਾ ਜਾਰੀ ਕਰੇ ਇਸ ਨੂੰ ਦੇਖਦੇ ਹੋਏ ਹਰੀਸ਼ ਰਾਵਤ ਅੱਜ ਚੰਡੀਗੜ੍ਹ ਪਹੁੰਚ ਕੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰ ਸਕਦੇ ਹਨ ਅਤੇ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਕਰਨਗੇ।

ਇਸ ਤੋਂ ਪਹਿਲਾਂ ਬੀਤੇ ਦਿਨੀਂ ਜਦੋਂ ਨਵਜੋਤ ਸਿੰਘ ਸਿੱਧੂ ਨੇ ਸੋਨੀਆ ਗਾਂਧੀ ਦੇ ਨਾਲ ਮੁਲਾਕਾਤ ਕੀਤੀ ਸੀ ਤਾਂ ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੇ ਓਐੱਸਡੀ ਨਰਿੰਦਰ ਸਿੰਘ ਨੇ ਉਹ ਸਾਰੇ ਖ਼ਦਸ਼ੇ ਜਤਾਏ ਹਨ ਜਿਸ ਨਾਲ ਪੰਜਾਬ ਕਾਂਗਰਸ ਨੂੰ ਨੁਕਸਾਨ ਹੋ ਸਕਦਾ ਹੈ ਜੇਕਰ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਲਗਾਇਆ ਜਾਂਦਾ ਹੈ।

Share this Article
Leave a comment