ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਲਏ ਜਾ ਸਕਦੇ ਨੇ ਵੱਡੇ ਫੈਸਲੇ

TeamGlobalPunjab
1 Min Read

ਚੰਡੀਗੜ੍ਹ : ਅੱਜ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮੀਟਿੰਗ ਸੱਦੀ ਗਈ ਹੈ।

ਸੂਤਰਾਂ ਮੁਤਾਬਿਕ ਇਹ ਬੈਠਕ ਦੁਪਹਿਰ 3 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ, ਜਿਸ ‘ਚ ਪੰਜਾਬ ਸਰਕਾਰ ਵੱਲੋਂ ਕੁਝ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ। ਇਸ ਤੋਂ ਇਲਾਵਾ ਕੈਬਨਿਟ ਦੀ ਬੈਠਕ ‘ਚ ਕੋਵਿਡ ਨਾਲ ਜੁੜੇ ਮਾਮਲਿਆਂ ‘ਤੇ ਵੀ ਚਰਚਾ ਹੋਵੇਗੀ।

ਉੱਥੇ ਹੀ ਦੂਜੇ ਪਾਸੇ ਪੰਜਾਬ ਕਾਂਗਰਸ ਵਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਪੰਜਾਬ ਦੇ ਵਿਧਾਇਕਾਂ ਨਾਲ ਮੀਟਿੰਗ ਦਾ ਅੱਜ ਤੀਜਾ ਅਤੇ ਆਖਰੀ ਦਿਨ ਹੈ।

Share this Article
Leave a comment