ਤਿੰਨ ਮੈਂਬਰੀ ਕਮੇਟੀ ਨਾਲ ਮੀਟਿੰਗ ਤੋਂ ਬਾਅਦ ਕੈਪਟਨ ਨੇ ਮੀਡੀਆ ਨੂੰ ਕੁਝ ਵੀ ਦੱਸਣ ਤੋਂ ਕੀਤਾ ਇਨਕਾਰ

TeamGlobalPunjab
1 Min Read

ਨਵੀਂ ਦਿੱਲੀ – ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਹਾਈਕਮਾਨ ਵਲੋਂ ਬਣਾਈ ਤਿੰਨ ਮੈਂਬਰੀ ਕਮੇਟੀ ਨਾਲ ਮੀਟਿੰਗ ਕੀਤੀ। ਲਗਭਗ ਤਿੰਨ ਘੰਟੇ ਚੱਲੀ ਮੀਟਿੰਗ ਤੋਂ ਬਾਅਦ ਕੈਪਟਨ ਨੇ ਮੀਡੀਆ ਨਾਲ ਗੱਲਬਾਤ ਕੀਤੀ ਪਰ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ।

ਉਹਨਾਂ ਨੇ ਸਿਰਫ ਇੰਨਾ ਹੀ ਕਿਹਾ ਕਿ ਪੰਜਾਬ ਅੰਦਰ 6 ਮਹੀਨੇ ਵਿੱਚ ਚੋਣਾਂ ਹੋਣ ਵਾਲੀਆਂ ਹਨ ਅਤੇ ਪਾਰਟੀ ਆਤਮ ਮੰਥਨ ਕਰ ਰਹੀ ਹੈ। ਉਹਨਾਂ ਕਿਹਾ ਕਿ ਇਹ ਸਾਰੀਆਂ ਪਾਰਟੀ ਦੀਆਂ ਅੰਦਰੂਨੀ ਗੱਲਾਂ ਹਨ, ਜੋ ਸਾਂਝੀਆਂ ਨਹੀਂ ਕੀਤੀਆਂ ਜਾ ਸਕਦੀਆਂ।

ਦੱਸਣਯੋਗ ਹੈ ਕਿ ਕਾਂਗਰਸ ਹਾਈਕਮਾਨ ਨੇ ਪੰਜਾਬ ਕਾਂਗਰਸ ਅੰਦਰ ਵਧ ਰਹੇ ਕਲੇਸ਼ ਦੇ ਮੱਦੇਨਜ਼ਰ ਆਗਾਮੀ ਚੋਣਾਂ ਤੋਂ ਪਹਿਲਾਂ ਪਾਰਟੀ ਅੰਦਰਲੇ ਮਤਭੇਦ ਖ਼ਤਮ ਕਰਨ ਲਈ ਇਕ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਸੀ ਜਿਸ ਵਿੱਚ ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਅਰਜੁਨ ਖੜਗੇ, ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਤੋਂ ਇਲਾਵਾ ਸਾਬਕਾ ਐਮ.ਪੀ.ਅਤੇ ਦਿੱਲੀ ਦੇ ਸੀਨੀਅਰ ਆਗੂ ਜੇ.ਪੀ.ਅੱਗਰਵਾਲ ਸ਼ਾਮਲ ਹਨ। ਇਹ ਕਮੇਟੀ ਸੋਮਵਾਰ ਤੋਂ ਹੀ ਪੰਜਾਬ ਦੇ ਕਾਂਗਰਸ ਆਗੂਆਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦਾ ਪੱਖ ਜਾਣ ਰਹੀ ਹੈ।

Share This Article
Leave a Comment