ਚੰਡੀਗੜ੍ਹ: ਮਾਰਚ ਵਿੱਚ ਲਾਕਡਾਉਨ ਲੱਗਣ ਤੋਂ ਬਾਅਦ ਪਹਿਲੀ ਵਾਰ ਅੱਜ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਵੀਡੀਓ ਕਾਨਫਰੰਸਿੰਗ ਜ਼ਰੀਏ ਮੀਡੀਆ ਨਾਲ ਗੱਲਬਾਤ ਕਰ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਨੁਮਾਨ ਅਨੁਸਾਰ ਇਸ ਵਿੱਤੀ ਸਾਲ ਦੇ ਅੰਤ ਤੱਕ ਪੰਜਾਬ ਨੂੰ 30 ਹਜ਼ਾਰ ਕਰੋੜ ਰੁਪਏ ਦਾ ਵਿੱਤੀ ਨੁਕਸਾਨ ਹੋ ਸਕਦਾ ਹੈ। ਲਾਕਡਾਉਨ ਵਧਾਉਣ ਜਾਂ ਖਤਮ ਕਰਨ ਸਬੰਧੀ ਕੈਪਟਨ ਨੇ ਕਿਹਾ ਕਿ ਇਸ ਵਾਰੇ ਵਿੱਚ ਹਾਲੇ ਕੁੱਝ ਕਿਹਾ ਨਹੀਂ ਜਾ ਸਕਦਾ। ਇਹ ਸਮਾਂ ਹੀ ਦੱਸੇਗਾ ਇਹ ਕੋਰੋਨਾ ਵਾਇਰਸ ਸੰਕਰਮਣ ਦੇ ਹਾਲਾਤ ‘ਤੇ ਨਿਰਭਰ ਕਰਦਾ ਹੈ।
ਕੈਪਟਨ ਨੇ ਦੱਸਿਆ ਕਿ ਪੰਜਾਬ ‘ਚ ਹੁਣ ਤੱਕ 5216 ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਟੈਸਟਿੰਗ ਦੇਸ਼ ਦੇ ਮੁਕਾਬਲੇ ਕਾਫ਼ੀ ਵਧੀਆ ਹੈ ਤੇ ਮਿਸ਼ਨ ਫਤਿਹ ਰਾਹੀਂ ਸੂਬਾ ਵਾਸੀ ਜਾਗਰੂਕ ਹੋਏ ਹਨ।