ਚੰਡੀਗੜ੍ਹ : ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਸਿਆਸਤ ਕਾਫੀ ਗਰਮਾਈ ਹੋਈ ਹੈ। ਬੀਤੇ ਦਿਨੀਂ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦਾ ਵਿਰੋਧ ਕਰਦਿਆਂ ਇਸ ਨੂੰ ਪੰਜਾਬ ਵਿੱਚ ਲਾਗੂ ਕਰਨ ਤੋਂ ਇਨਕਾਰ ਕਰ ਦਿੱਤਾ ਉੱਥੇ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਨ੍ਹਾਂ ਵਿਰੁੱਧ ਦਿੱਤੇ ਗਏ ਬਿਆਨ ‘ਤੇ ਵੀ ਸਖਤ ਰੁੱਖ ਅਖਤਿਆਰ ਕਰ ਲਿਆ ਹੈ। ਕੈਪਟਨ ਦਾ ਕਹਿਣਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸੰਵਿਧਾਨਿਕ ਕਦਰਾਂ ਕੀਮਤਾਂ ਨੂੰ ਛੱਡ ਕੇ ਘਟੀਆ ਕਿਸਮ ਦੀ ਸਿਆਸਤ ਕਰਨ ‘ਚ ਵਧੇਰੇ ਰੁਚੀ ਰਖਦੇ ਹਨ।
People getting killed to protect Constitution while Sukhbir playing dirty politics, says @capt_amarinder. Asks Sukhbir to clarify SAD stand on muslim exclusion from CAB. Warns of ill-consequences of dangerous moves like CAB & NRC after Kargil Veteran declared foreigner in Assam.
— CMO Punjab (@CMOPb) December 14, 2019
ਉਨ੍ਹਾਂ ਟਵੀਟ ਕਰਕੇ ਸੁਖਬੀਰ ਸਿੰਘ ਬਾਦਲ ਦੇ ਬਿਆਨ ਦਾ ਜਵਾਬ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੋਕ ਇਸ ਦਾ ਵਿਰੋਧ ਕਰਦਿਆਂ ਮਰ ਰਹੇ ਹਨ ਅਤੇ ਸੁਖਬੀਰ ਬਾਦਲ ਸਿਆਸਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਇਹ ਦੱਸਣ ਕਿ ਮੁਸਲਮਾਨ ਭਾਈਚਾਰੇ ਨੂੰ ਜੋ ਨਾਗਰਿਕਤਾ ਸੋਧ ਬਿੱਲ ਤੋਂ ਬਾਹਰ ਰੱਖਿਆ ਗਿਆ ਹੈ ਉਸ ਬਾਰੇ ਉਨ੍ਹਾਂ ਦੀ ਪਾਰਟੀ ਦਾ ਕੀ ਸਟੈਂਡ ਹੈ?