BIG NEWS : ਨਵਜੋਤ ਸਿੱਧੂ ਨੂੰ ਰੋਕਣ ਲਈ ਹਰ ਕੁਰਬਾਨੀ ਦੇਣ ਲਈ ਤਿਆਰ : ਕੈਪਟਨ ਅਮਰਿੰਦਰ ਸਿੰਘ

TeamGlobalPunjab
2 Min Read

ਪੰਜਾਬ ਕਾਂਗਰਸ ਵਿੱਚ ਵੱਡੀ ਬਗਾਵਤ ਦੇ ਬਣੇ ਆਸਾਰ

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਕ ਵਾਰ ਫਿਰ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਤਾਬੜਤੋੜ ਸ਼ਬਦੀ ਬਾਣ ਛੱਡੇ। ਉਨ੍ਹਾਂ ਕਾਂਗਰਸ ਲੀਡਰਸ਼ਿਪ ਦੇ ਕਰੀਬੀ ਕੇਸੀ ਵੇਣੂਗੋਪਾਲ, ਅਜੇ ਮਾਕਨ ਅਤੇ ਰਣਦੀਪ ਸੁਰਜੇਵਾਲਾ ਨੂੰ ਵੀ ਨਿਸ਼ਾਨਾ ਬਣਾਇਆ।

ਕੈਪਟਨ ਨੇ ਐਲਾਨ ਕਰ ਦਿੱਤਾ ਹੈ ਕਿ ਉਹ ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ। ਕੈਪਟਨ ਨੇ ਐਲਾਨ ਕੀਤਾ, “ਮੈਂ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਸਿੱਧੂ ਦੇ ਵਿਰੁੱਧ ਇੱਕ ਮਜ਼ਬੂਤ ​​ਉਮੀਦਵਾਰ ਮੈਦਾਨ ਵਿੱਚ ਉਤਾਰਾਂਗਾ। ਜੇ ਨਵਜੋਤ ਸਿੱਧੂ ਪੰਜਾਬ ਵਿੱਚ ਮੁੱਖ ਮੰਤਰੀ ਦਾ ਚਿਹਰਾ ਹਨ ਤਾਂ ਕਾਂਗਰਸ ਦੋਹਰੇ ਅੰਕਾਂ ਵਿੱਚ ਵੀ ਪਹੁੰਚ ਜਾਂਦੀ ਹੈ ਤਾਂ ਇਹ ਵੱਡੀ ਗੱਲ ਹੋਵੇਗੀ।” ਕੈਪਟਨ ਅਮਰਿੰਦਰ ਸਿੰਘ ਨੇ ਚੰਨੀ ਸਰਕਾਰ ਵਿੱਚ ਨਵਜੋਤ ਸਿੰਘ ਸਿੱਧੂ ਨੂੰ ‘ਸੁਪਰ ਸੀਐਮ’ ਕਰਾਰ ਦਿੱਤਾ ਹੈ।

ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਸਾਬਕਾ ਮੁੱਖ ਮੰਤਰੀ ਦਾ ਬਿਆਨ ਜਾਰੀ ਕੀਤਾ ਹੈ।

ਕੈਪਟਨ ਅਨੁਸਾਰ ਪ੍ਰਿਯੰਕਾ ਗਾਂਧੀ ਅਤੇ ਰਾਹੁਲ ਗਾਂਧੀ ਉਨ੍ਹਾਂ ਦੇ ਬੱਚਿਆਂ ਵਰਗੇ ਹਨ … ਇਸ ਨੂੰ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ । ਮੈਂ ਉਦਾਸ ਹਾਂ, ਤੱਥ ਇਹ ਹੈ ਕਿ ਭੈਣ -ਭਰਾ ਤਜਰਬੇਕਾਰ ਨਹੀਂ ਹਨ ਅਤੇ ਉਨ੍ਹਾਂ ਦੇ ਸਲਾਹਕਾਰ ਉਨ੍ਹਾਂ ਨੂੰ ਸਪੱਸ਼ਟ ਤੌਰ ‘ਤੇ ਗੁੰਮਰਾਹ ਕਰ ਰਹੇ ਹਨ।

ਕੈਪਟਨ ਨੇ ਕਿਹਾ ਕਿ “ਕੇਸੀ ਵੇਣੂਗੋਪਾਲ, ਅਜੇ ਮਾਕਨ ਅਤੇ ਰਣਦੀਪ ਸੁਰਜੇਵਾਲਾ ਕਿਵੇਂ ਫੈਸਲਾ ਕਰ ਸਕਦੇ ਹਨ ਕਿ ਕਿਹੜਾ ਮੰਤਰਾਲਾ ਕਿਸ ਲਈ ਸਹੀ ਹੋਵੇਗਾ। ਜਦੋਂ ਮੈਂ ਸੀਐਮ ਸੀ, ਮੈਂ ਆਪਣੇ ਮੰਤਰੀਆਂ ਨੂੰ ਉਨ੍ਹਾਂ ਦੀ ਜਾਤੀ ਦੇ ਅਧਾਰ ਤੇ ਨਹੀਂ ਬਲਕਿ ਉਨ੍ਹਾਂ ਦੀ ਪ੍ਰਭਾਵਸ਼ੀਲਤਾ ਦੇ ਅਧਾਰ ਤੇ ਨਿਯੁਕਤ ਕੀਤਾ।”

ਕੈਪਟਨ ਦੇ ਨਿਸ਼ਾਨੇ ‘ਤੇ ਬੀਤੇ ਕੱਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਦੋਵੇਂ ਉਪ ਮੁੱਖ ਮੰਤਰੀਆਂ ਦਾ ਮੰਤਰੀ ਮੰਡਲ ਵਾਸਤੇ ਪ੍ਰਾਈਵੇਟ ਜੈੱਟ ‘ਚ ਦਿੱਲੀ ਚੱਕਰ ਲਗਾਉਣਾ ਵੀ ਰਿਹਾ। ਸਾਬਕਾ ਮੁੱਖ ਮੰਤਰੀ ਨੇ ਇਸ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਅਤੇ ਸਿੱਧੂ ‘ਤੇ ਤੰਜ਼ ਵੀ ਕੱਸੇ ਸਨ।

Share This Article
Leave a Comment