ਮੋਗਾ: ਮੋਗਾ ਵਿਖੇ ਅੱਜ ਸਵੇਰੇ ਦੋ ਬੱਸਾਂ ਵਿਚਕਾਰ ਜ਼ਬਰਦਸਤ ਟੱਕਰ ਵਿੱਚ 5 ਲੋਕਾਂ ਦੀ ਮੌਤ ‘ਤੇ ਕਈ ਜ਼ਖਮੀ ਹੋ ਗਏ । ਭਿਆਨਕ ਹਾਦਸੇ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿਚ 3 ਕਾਂਗਰਸੀ ਵਰਕਰਾਂ ਦੇ ਮਾਰੇ ਦੀ ਜਾਣ ਦੀ ਖ਼ਬਰ ਸੁਣ ਕੇ ਬੇਹੱਦ ਦੁੱਖ ਹੋਇਆ ਹੈ ਤੇ ਕਈ ਲੋਕ ਗੰਭੀਰ ਜ਼ਖ਼ਮੀ ਹੋਏ ਹਨ। ਕੈਪਟਨ ਨੇ ਮੋਗਾ ਦੇ ਡੀ.ਸੀ. ਨੂੰ ਨਿਰਦੇਸ਼ ਦਿੱਤੇ ਹਨ ਕਿ ਹਾਦਸੇ ‘ਚ ਜ਼ਖ਼ਮੀ ਹੋਏ ਲੋਕਾਂ ਨੂੰ ਪੂਰੀ ਡਾਕਟਰੀ ਸਹਾਇਤਾ ਦਿੱਤੀ ਜਾਵੇ ਤੇ ਇਸ ਸਬੰਧੀ ਸਰਕਾਰ ਨੂੰ ਰਿਪੋਰਟ ਵੀ ਭੇਜੀ ਜਾਵੇ।
Saddened to learn of the bus accident in Moga district in which 3 Congress workers have reportedly died & many persons are injured. Have directed DC Moga to immediately provide full medical treatment to all the injured and to send a report to the Government.
— Capt.Amarinder Singh (@capt_amarinder) July 23, 2021
ਦੱਸ ਦਈਏ ਕਿ ਕਿ ਅੱਜ ਸਵੇਰੇ ਮੋਗਾ ਤੋਂ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਵਿੱਚ ਸ਼ਮੂਲੀਅਤ ਕਰਨ ਜਾ ਰਹੇ ਕਾਂਗਰਸੀਆਂ ਨਾਲ ਭਰੀ ਇੱਕ ਪ੍ਰਾਈਵੇਟ ਬੱਸ ਦੀ ਸਰਕਾਰੀ ਬੱਸ ਨਾਲ ਟੱਕਰ ਹੋ ਗਈ, ਜਿਸ ਵਿੱਚ 5 ਲੋਕਾਂ ਦੀ ਮੌਤ ਹੋ ਗਈ ਅਤੇ 20 ਲੋਕ ਦੇ ਜ਼ਖ਼ਮੀ ਹੋ ਗਏ ਹਨ ।