ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਵੱਡਾ ਐਲਾਨ! 26 ਜਨਵਰੀ ਮੌਕੇ ਵੰਡੇ ਜਾਣਗੇ ਸਮਾਰਟਫੋਨ  

TeamGlobalPunjab
1 Min Read

ਪਟਿਆਲਾ : ਸੱਤਾਧਾਰੀ ਕਾਂਗਰਸ ਪਾਰਟੀ ਨੂੰ ਸਾਲ 2017  ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਇਲਜ਼ਾਮ ਲਗਾਉਂਦਿਆਂ ਵਿਰੋਧੀਆਂ ਵੱਲੋਂ ਲਗਾਤਾਰ ਘੇਰਿਆ ਜਾਂਦਾ ਹੈ। ਸ਼ਾਇਦ ਇਹੀ ਕਾਰਨ ਹੈ ਕਿ ਹੁਣ ਕੈਪਟਨ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਸਮਾਰਟਫੋਨ ਵੰਡਣ ਦਾ ਵਾਅਦਾ ਪੂਰਾ ਕਰਨ ਦੀ ਸੋਚ ਲਈ ਗਈ ਹੈ। ਇਸ ਬਾਰੇ ਪੁਸ਼ਟੀ ਖੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਵੀਟ ਰਾਹੀਂ ਕੀਤੀ ਗਈ ਹੈ।

- Advertisement -

ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ ਇਸ ਵਾਰ ਗੁਣਤੰਤਰ ਦਿਵਸ (26 ਜਨਵਰੀ) ਮੌਕੇ 11ਵੀਂ ਅਤੇ 12 ਕਲਾਸ ਦੀਆਂ ਵਿਦਿਆਰਥਣਾਂ ਨੂੰ ਸਮਾਰਟਫੋਨ ਵੰਡੇ ਜਾਣਗੇ। ਉਨ੍ਹਾਂ ਆਸ ਪ੍ਰਗਟ ਕਰਦਿਆਂ ਟਵੀਟ ਵਿੱਚ ਲਿਖਿਆ ਕਿ ਇਹ ਸਮਾਰਟਫੋਨ ਉਨ੍ਹਾਂ ਦੀ ਪੜ੍ਹਾਈ ਵਿੱਚ ਮਦਦ ਕਰਨਗੇ। ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਦੱਸਿਆ ਕਿ ਇੱਕ ਵਾਰ ‘ਚ 1.6 ਲੱਖ ਵਿਦਿਆਰਥਣਾ ਨੂੰ ਸਮਾਰਟਫੋਨ ਵੰਡੇ ਜਾਣਗੇ।

Share this Article
Leave a comment