ਕੈਪਟਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ ਕੀਤੇ ਅਹਿਮ ਸਵਾਲ

TeamGlobalPunjab
2 Min Read

ਚੰਡੀਗੜ੍ਹ  : ਕਾਗਰਸ ਪ੍ਰਧਾਨ ਸੋੋਨੀਆ ਗਾਂਧੀ ਤੋੋਂ ਬਾਅਦ ਹੁੁਣ ਪੰੰਜਾਬ ਦੇ ਮੁੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕੇੇਂਦਰ ਦੀ ਮੋੋਦੀ ਸਰਕਾਰ ਨੂੂੰ ਸਵਾਲਾ ਦੇ ਘੇੇਰੇ ਵਿਚ ਖੜਾ ਕਰ ਦਿੱਤਾ ਹੈ । ਮੁੱਖ ਮੰਤਰੀ ਨੇ ਪ੍ਰਧਾਨ ਮੰੰਤਰੀ ਨਰੇਂਦਰ ਮੋਦੀ ਨੂੰ ਸਵਾਲ ਕੀਤਾ ਹੈ ਕਿ ਲੌਕਡਾਊਨ 3.0 ਤੋਂ ਬਾਹਰ ਨਿਕਲਣ ਲਈ ਕੀ ਰਣਨੀਤੀ ਅਖਤਿਆਰ ਕੀਤਾ ਜਾ ਰਿਹਾ ਹੈ । ਇਥੇ ਹੀ ਬੱਸ ਨਹੀਂ ਉਨ੍ਹਾਂ ਇਹ ਵੀ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਦੇਸ਼ ਦੀ ਅਰਥ ਵਿਵਸਥਾ ਨੂੰ ਮੁੜ ਲੀਹਾਂ ਤੇ ਲਿਆਉਣ ਕੀ ਰਸਤਾ ਅਪਣਾਇਆ ਜਾ ਰਿਹਾ ਹੈ ।

ਦਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਹ ਮੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਕੀਤੀ ਹੈ ।
। ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਗਈ ਕਿ ਵੱਖ-ਵੱਖ ਮੰਤਰਾਲਿਆਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਜਾਣ ਤਾਂ ਜੋ 17 ਮਈ ਨੂੰ ਖਤਮ ਹੋ ਰਹੇ ਤੀਜੇ ਲੌਕਡਾਊਨ ਤੋਂ ਬਾਅਦ ਦੇ ਸਮੇਂ ਲਈ ਰਾਜ ਸਪੱਸ਼ਟ ਨੀਤੀ ਘੜ ਸਕਣ ਅਤੇ ਨਿਸ਼ਚਿਤ ਦਿਸ਼ਾ ਵਿੱਚ ਕੰਮ ਕਰਨ ਦੇ ਯੋਗ ਹੋ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਲੌਕ ਡਾਉਨ ਦੌਰਾਨ ਵੱਡਾ ਵਿੱਤੀ ਘਾਟਾ ਪਿਆ ਹੈ ਜਿਸ ਦਾ ਅਸਲ ਪ੍ਰਭਾਵ ਹਾਲੇ ਸਾਹਮਣੇ ਆਉਣਾ ਬਾਕੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਆਮ ਲੋਕਾਂ ਦੇ ਜੀਵਨ ਦੇ ਸਮਾਜਿਕ-ਆਰਥਿਕ ਪਹਿਲੂਆਂ ਨੂੰ ਮੁੜ ਲੀਹ ‘ਤੇ ਨਾ ਲਿਆਂਦਾ ਗਿਆ ਤਾਂ ਇਸ ਨਾਲ ਸਮਾਜ ਅੰਦਰ ਮਨੋਵਿਗਿਆਨਕ ਵਿਗਾੜ ਪੈਦਾ ਹੋਣਗੇ।

Share This Article
Leave a Comment