ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ।
ਭਾਜਪਾ ‘ਚ ਸ਼ਾਮਲ ਹੋਣ ਤੋਂ ਪਹਿਲਾਂ ਅੱਜ ਕੈਪਟਨ ਅਮਰਿੰਦਰ ਸਿੰਘ ਨੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਮੁਲਾਕਾਤ ਕੀਤੀ। ਭਾਜਪਾ ’ਚ ਸ਼ਾਮਲ ਹੋਣ ਦੌਰਾਨ ਕੈਪਟਨ ਅਮਰਿੰਦਰ ਵੱਲੋਂ ਹਾਲ ਹੀ ਵਿੱਚ ਆਪਣੀ ਨਵੀਂ ਬਣਾਈ ਗਈ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਵੀ ਭਾਜਪਾ ਵਿੱਚ ਰਲੇਵਾਂ ਕਰ ਦਿੱਤਾ ਗਿਆ।
ਤੋਮਰ ਨੇ ਕੈਪਟਨ ਦਾ ਪਾਰਟੀਿ ‘ਚ ਸਵਾਗਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਪੰਜਾਬ ‘ਚ ਭਾਜਪਾ ਦੀ ਤਾਕਤ ਵਧੇਗੀ। ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਦੀ ਸਭ ਤੋਂ ਵੱਡੀ ਖ਼ਾਸੀਅਤ ਇਹ ਰਹੀ ਹੈ ਕਿ ਉਨ੍ਹਾਂ ਨੇ ਹਮੇਸ਼ਾ ਰਾਸ਼ਟਰ ਨੂੰ ਪਾਰਟੀ ਅਤੇ ਦਲਗਤ ਰਾਜਨੀਤੀ ਤੋਂ ਉੱਪਰ ਰੱਖਿਆ ਹੈ।
Former Punjab CM Shri @capt_amarinder merged his party Punjab Lok Congress (PLC) and joined BJP in presence of senior party leaders at BJP headquarters in New Delhi. #JoinBJP pic.twitter.com/5nMFtU1Hm1
— BJP (@BJP4India) September 19, 2022
ਭਾਜਪਾ ਦੀ ਮੈਂਬਰਸ਼ਿਪ ਲੈਂਦਿਆਂ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਦਾ ਧੰਨਵਾਦ ਕੀਤਾ। ਦੱਸਣਯੋਗ ਹੈ ਕਿ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਚਾਨਕ ਅਸਤੀਫ਼ਾ ਦੇ ਦਿੱਤਾ ਸੀ ਤੇ ਕਾਂਗਰਸ ਛੱਡਣ ਤੋਂ ਬਾਅਦ ਉਨ੍ਹਾਂ ਨੇ ਪੀ.ਐੱਲ.ਸੀ. ਦਾ ਗਠਨ ਕੀਤਾ ਸੀ। ਪੀ.ਐੱਲ.ਸੀ ਨੇ ਭਾਜਪਾ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗਠਜੋੜ ਕਰ ਕੇ ਵਿਧਾਨ ਸਭਾ ਚੋਣਾਂ ਲੜੀਆਂ ਸਨ। ਹਾਲਾਂਕਿ ਉਸ ਦਾ ਇੱਕ ਵੀ ਉਮੀਦਵਾਰ ਜਿੱਤ ਹਾਸਲ ਨਹੀਂ ਕਰ ਸਕਿਆ ਸੀ।
Former Punjab CM Shri @capt_amarinder joins BJP at party headquarters in New Delhi. #JoinBJP https://t.co/UURLEy51Q2
— BJP (@BJP4India) September 19, 2022
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.