ਕੈਪਟਨ ਅਮਰਿੰਦਰ ਸਿੰਘ ਭਾਜਪਾ ‘ਚ ਹੋਏ ਸ਼ਾਮਲ

Prabhjot Kaur
2 Min Read

ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ‘ਚ ਸ਼ਾਮਲ ਹੋ ਗਏ ਹਨ।  ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ।

ਭਾਜਪਾ ‘ਚ ਸ਼ਾਮਲ ਹੋਣ ਤੋਂ ਪਹਿਲਾਂ ਅੱਜ ਕੈਪਟਨ ਅਮਰਿੰਦਰ ਸਿੰਘ ਨੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਮੁਲਾਕਾਤ ਕੀਤੀ। ਭਾਜਪਾ ’ਚ ਸ਼ਾਮਲ ਹੋਣ ਦੌਰਾਨ ਕੈਪਟਨ ਅਮਰਿੰਦਰ ਵੱਲੋਂ ਹਾਲ ਹੀ ਵਿੱਚ ਆਪਣੀ ਨਵੀਂ ਬਣਾਈ ਗਈ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਵੀ ਭਾਜਪਾ ਵਿੱਚ ਰਲੇਵਾਂ ਕਰ ਦਿੱਤਾ ਗਿਆ।

ਤੋਮਰ ਨੇ ਕੈਪਟਨ ਦਾ ਪਾਰਟੀਿ ‘ਚ ਸਵਾਗਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਪੰਜਾਬ ‘ਚ ਭਾਜਪਾ ਦੀ ਤਾਕਤ ਵਧੇਗੀ। ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਦੀ ਸਭ ਤੋਂ ਵੱਡੀ ਖ਼ਾਸੀਅਤ ਇਹ ਰਹੀ ਹੈ ਕਿ ਉਨ੍ਹਾਂ ਨੇ ਹਮੇਸ਼ਾ ਰਾਸ਼ਟਰ ਨੂੰ ਪਾਰਟੀ ਅਤੇ ਦਲਗਤ ਰਾਜਨੀਤੀ ਤੋਂ ਉੱਪਰ ਰੱਖਿਆ ਹੈ।

 

 

 

- Advertisement -

ਭਾਜਪਾ ਦੀ ਮੈਂਬਰਸ਼ਿਪ ਲੈਂਦਿਆਂ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਗ੍ਰਹਿ ਮੰਤਰੀ ਦਾ ਧੰਨਵਾਦ ਕੀਤਾ। ਦੱਸਣਯੋਗ ਹੈ ਕਿ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਚਾਨਕ ਅਸਤੀਫ਼ਾ ਦੇ ਦਿੱਤਾ ਸੀ ਤੇ ਕਾਂਗਰਸ ਛੱਡਣ ਤੋਂ ਬਾਅਦ ਉਨ੍ਹਾਂ ਨੇ ਪੀ.ਐੱਲ.ਸੀ. ਦਾ ਗਠਨ ਕੀਤਾ ਸੀ। ਪੀ.ਐੱਲ.ਸੀ ਨੇ ਭਾਜਪਾ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗਠਜੋੜ ਕਰ ਕੇ ਵਿਧਾਨ ਸਭਾ ਚੋਣਾਂ ਲੜੀਆਂ ਸਨ। ਹਾਲਾਂਕਿ ਉਸ ਦਾ ਇੱਕ ਵੀ ਉਮੀਦਵਾਰ ਜਿੱਤ ਹਾਸਲ ਨਹੀਂ ਕਰ ਸਕਿਆ ਸੀ।


Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment