ਕੈਪਟਨ ਤੇ ਪ੍ਰਨੀਤ ਕੌਰ ਨੇ ਕਾਂਗਰਸ ਨੂੰ ਲੁੱਟਿਆ, ਪ੍ਰਨੀਤ ਕੌਰ ਨੈਤਿਕਤਾ ਦੇ ਅਧਾਰ ‘ਤੇ ਛੱਡ ਦੇਣ ਪਾਰਟੀ : ਬਾਜਵਾ

Rajneet Kaur
2 Min Read

ਪਟਿਆਲਾ : ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ  ਨੇ ਕਿਹਾ ਕਿ ਪਰਨੀਤ ਕੌਰ  ਨਾ ਤਾਂ ਹੁਣ ਪਾਰਟੀ ਦਾ ਹਿੱਸਾ ਹਨ ਤੇ ਨਾ ਹੀ ਕਦੇ ਕਾਂਗਰਸ ਦਾ ਹਿੱਸਾ ਬਣ ਸਕਦੇ ਹਨ। ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਕਾਂਗਰਸ ਨੂੰ ਪੂਰੀ ਤਰ੍ਹਾਂ ਲੁੱਟਿਆ ਅਤੇ ਹੁਣ ਕਾਂਗਰਸ ਪੂਰੀ ਤਰ੍ਹਾਂ ਆਜ਼ਾਦ ਹੋ ਕੇ ਮਜ਼ਬੂਤ ਵਾਪਸੀ ਕਰੇਗੀ। ਉਨ੍ਹਾਂ ਕਿਹਾ ਕਿ ਕਿ ਮਹਾਰਾਣੀ ਪ੍ਰਨੀਤ ਕੌਰ ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਨਹੀਂ ਹੋਣਗੇ। ਪਟਿਆਲਾ ਤੋਂ ਪ੍ਰਨੀਤ ਕੌਰ ਬੀਜੇਪੀ ਦੇ ਉਮੀਦਵਾਰ ਵਜੋਂ ਚੋਣ ਲੜ ਸਕਦੇ ਹਨ।ਕਾਂਗਰਸ ਪਾਰਟੀ ਆਪਣਾ ਮਜ਼ਬੂਤ ਕੈਂਡੀਡੇਟ ਖੜ੍ਹਾ ਕਰਕੇ ਵੱਡੀ ਜਿੱਤ ਦਰਜ ਕਰਾਉਣ ਵਿੱਚ ਅਹਿਮ ਰੋਲ ਅਦਾ ਕਰੇਗੀ।

ਬਾਜਵਾ ਨੇ ਕਿਹਾ ਅਮਰਿੰਦਰ ਸਿੰਘ ਨੂੰ ਅਸੀਂ ਕਦੇ ਵੀ ਕਾਂਗਰਸ ਵਿਚ ਨਹੀਂ ਲਵਾਂਗੇ ਅਤੇ ਪਰਨੀਤ ਕੌਰ ਹੁਣ ਕਾਂਗਰਸ ਦਾ ਹਿਸਾ ਨਹੀਂ। ਪਰਨੀਤ ਕੌਰ ਨੂੰ ਨੈਤਿਕਤਾ ਦੇ ਅਧਾਰ ਉਤੇ ਅਸਤੀਫਾ ਦੇ ਦੇਣਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ 25 ਹਜਾਰ ਕਰੋੜ ਦਾ ਕਰਜਾ  pspcl ਉਪਰ ਹੈ। ਸਰਕਾਰ ਬਣਨ ਵੇਲੇ ਹਰਪਾਲ ਚੀਮਾ ਨੇ ਕਿਹਾ ਸੀ ਕਿ ਵਿੱਤੀ ਹਾਲਤ ਸੁਧਰਨਗੇ। ਹੁਣ ਇਹ ਕੇਂਦਰ ਸਰਕਾਰ ਤੋਂ ਬਿਜਲੀ ਖਰੀਦਣ ਲੱਗ ਪਏ, ਇਸ ਲਈ ਕਰਜਾ ਵੀ ਚੁੱਕਿਆ ਹੈ।ਉਨ੍ਹਾਂ ਕਿਹਾ ਕਿ ਸਰਕਾਰ ਐਡਾਂ ਕਰਕੇ ਮਸ਼ਹੂਰੀਆਂ ਕਰਨ ਦੀ ਥਾਂ ਆਪਣੇ ਵਿਭਾਗਾ ਵੱਲ ਧਿਆਨ ਦੇਵੇ। ਲਾਅ ਐਂਡ ਆਰਡਰ ਦਾ ਬੁਰਾ ਹਾਲ ਹੈ।

ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਖ਼ੁਦ ਨੂੰ ਬਚਾਉਣ ਤੇ ਹੋਰਨਾਂ ਪਾਰਟੀਆਂ ਦੇ ਆਗੂਆਂ ਨੂੰ ਜਾਣਬੁੱਝ ਕੇ ਉਲਝਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ‘ਚ ਆਪ ਸਰਕਾਰ ਹਾਲੇ ਤਕ ਜੌੜੇਮਾਜਰਾ ਤੇ ਪਠਾਣਮਾਜਰਾ ਵਰਗਿਆਂ ਦਾ ਮਾਜਰਾ ਹੀ ਨਹੀਂ ਹੱਲ ਕਰ ਸਕੀ ਹੈ। ਦਿੱਲੀ ਵਿਚ ਕੇਜਰੀਵਾਲ ਵੱਲੋਂ ਮੁਨੀਸ਼ ਸਿਸੋਦੀਆ ਤੇ ਸਤਿੰਦਰ ਜੈਨ ਨੂੰ ਪਾਰਟੀ ‘ਚੋਂ ਬਾਹਰ ਨਾ ਕਰਨਾ ਵੀ ਕਈ ਸਵਾਲ ਖੜ੍ਹੇ ਕਰਦਾ ਹੈ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment