ਚੰਡੀਗੜ੍ਹ: ਫਰੀਦਕੋਟ ‘ਚ ਬੇਅਦਬੀ ਮਾਮਲੇ ‘ਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਹੈ। ਇਸ ਨੂੰ ਲੈ ਕੇ ਸਿਆਸਤ ਭੱਖਣੀ ਸ਼ੁਰੂ ਹੋ ਗਈ ਹੈ। ਕੈਪਟਨ ਅਮਰਿਦਰ ਸਿੰਘ ਨੇ ਸੂਬਾ ਸਰਕਾਰ ਉਤੇ ਨਿਸ਼ਾਨਾ ਲਾਇਆ ਹੈ। ਉਨ੍ਹਾਂ ਕਿਹਾ ਹੈ ਕਿ ਰੋਜ਼ਾਨਾ ਕਤਲ, ਦਿਨ-ਦਿਹਾੜੇ ਗੋਲੀਬਾਰੀ! ਇਹ ਬੜੇ ਹੀ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਪੂਰੀ ਤਰ੍ਹਾਂ ਅਰਾਜਕਤਾ ਵੱਲ ਵਧ ਰਿਹਾ ਹੈ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਸਭ ਨੂੰ ਰੋਕਣ ਲਈ ਕੁਝ ਨਹੀਂ ਕਰ ਪਾ ਰਹੀ।
ਮੈਂ ਭਗਵੰਤ ਮਾਨ ਨੂੰ ਪੁਰਜ਼ੋਰ ਅਪੀਲ ਕਰਦਾ ਹਾਂ ਕਿ ਇਸਤੋਂ ਪਹਿਲੇ ਕਿ ਪੰਜਾਬ 80 ਦੇ ਦਹਾਕੇ ਦੇ ਕਾਲੇ ਦੌਰ ਵੱਲ ਵਾਪਿਸ ਜਾਏ ਉਸਤੋਂ ਪਹਿਲੇ ਹੀ ਉਹ ਰਾਜ ਦੀ ਕਾਨੂੰਨ ਵਿਵਸਥਾ ‘ਤੇ ਧਿਆਨ ਦੇਣਾ ਸ਼ੁਰੂ ਕਰਨ।
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬ ‘ਚ ਪੂਰੀ ਤਰ੍ਹਾਂ ਅਰਾਜਕਤਾ ਹੈ।ਮਾਨ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੈ।ਮਾਨ ਸਰਕਾਰ 24 ਘੰਟਿਆ ਦੇ ਅੰਦਰ ਬੇਅਦਬੀ ਮਾਮਲਿਆਂ ‘ਚ ਨਿਆਂ ਕਰਨਾ ਭੁੱਲ ਗਏ ਹਨ।ਲੋਕਾਂ ਨੇ ਕਾਨੂੰਨ ਨੂੰ ਆਪਣੇ ਹਥਾਂ ‘ਚ ਲੈਣਾ ਸ਼ੁਰੂ ਕਰ ਦਿਤਾ ਹੈ।
ਦੱਸ ਦਈਏ ਕਿ ਅੱਜ ਸਵੇਰੇ ਜਦੋਂ ਪ੍ਰਦੀਪ ਸਿੰਘ ਫਰੀਦਕੋਟ ਵਿੱਚ ਆਪਣੀ ਦੁਕਾਨ ਖੋਲ੍ਹ ਰਿਹਾ ਸੀ ਤਾਂ ਦੋ ਮੋਟਰਸਾਈਕਲਾਂ ’ਤੇ ਸਵਾਰ 5 ਵਿਅਕਤੀਆਂ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ। ਕਈ ਗੋਲੀਆਂ ਲੱਗਣ ਕਾਰਨ ਪ੍ਰਦੀਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੋਲੀਬਾਰੀ ‘ਚ ਉਸ ਦੇ ਗੰਨਮੈਨ ਅਤੇ ਇਕ ਹੋਰ ਦੁਕਾਨਦਾਰ ਨੂੰ ਵੀ ਗੋਲੀਆਂ ਲੱਗੀਆਂ ਹਨ। ਦੋਵਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.