ਕੈਪਟਨ ਸਰਕਾਰ ਕਣਕ ਖ਼ਰੀਦ ਦੇ ਸੁਚੱਜੇ ਪ੍ਰਬੰਧ ਕਰਨ ਵਿੱਚ ਫੇਲ, ਨੀਂਦ ਤੋਂ ਜਾਗੇ ਸਰਕਾਰ: ਕੁਲਤਾਰ ਸਿੰਘ ਸੰਧਵਾਂ

TeamGlobalPunjab
4 Min Read

ਚੰਡੀਗੜ੍ਹ: ਹਾੜੀ ਦੇ ਸੀਜਨ ਦੌਰਾਨ ਮੰਡੀਆਂ ਵਿੱਚ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਨਾ ਕਰਨ ਅਤੇ ਖ਼ਰੀਦ ਵਿਵਸਥਾ ਸਹੀ ਨਾ ਪ੍ਰਦਾਨ ਕਰਨ ਵਿਰੁੱਧ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਕਿਸਾਨ ਵਿੰਗ ਪਜੰਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਵਿੱਚ ਪਾਰਟੀ ਦੇ ਕਿਸਾਨ ਵਿੰਗ ਪੰਜਾਬ ਦੇ ਸਿਵਲ ਸਪਲਾਈ ਤੇ ਖ਼ੁਰਾਕ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਸਰਕਾਰੀ ਰਿਹਾਇਸ਼ ਦਾ ਘਿਰਾਓ ਕੀਤਾ ਤੇ ਧਰਨਾ ਦਿੱਤਾ। ਇਸ ਸਮੇਂ ਸੰਧਵਾਂ ਦੇ ਨਾਲ ਗੁਰਭੇਜ ਬਰਾੜ ਸੂਬਾਈ ਸਯੁੰਕਤ ਸਕੱਤਰ ਕਿਸਾਨ ਵਿੰਗ, ਮਹਿੰਦਰ ਸਿੰਘ ਸਿਧੂ, ਚੇਤਨ ਸਿੰਘ ਜੋਰਮਾਜਰਾ ਸਮੇਤ ਹੋਰ ਆਗੂ ਵੀ ਹਾਜ਼ਰ ਸਨ।

ਆਪ ਆਗੂਆਂ ਨੂੰ ਮੰਤਰੀ ਭਾਰਤ ਭੂਸ਼ਣ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਪੁਲੀਸ ਵੱਲੋਂ ਰੋਕਿਆ ਗਿਆ, ਪਰ ਆਪ ਦੇ ਆਗੂਆਂ ਨੇ ਕਿਸਾਨਾਂ ਦੇ ਹੱਕ ‘ਚ ਅਤੇ ਸਰਕਾਰ ਦੇ ਵਿਰੁੱਧ ਨਾਅਰੇ ਬੁਲੰਦ ਕੀਤੇ। ਉਨਾਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਮੰਡੀਆਂ ਵਿੱਚ ਖ਼ਰੀਦ ਵਿਵਸਥਾ ਠੀਕ ਕੀਤੀ ਜਾਵੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿਘ ਅਤੇ ਉਨਾਂ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਸੂਬੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਅਤੇ ਬਾਰਦਾਨੇ ਦੇ ਪੁਖ਼ਤਾ ਇੰਤਜਾਮ ਕਰਨ ਵਿੱਚ ਫੇਲ ਹੋ ਰਹੇ ਹਨ। ਉਨਾਂ ਕਿਹ ਕਿ ਕੈਪਟਨ ਸਰਕਾਰ ਦੀ ਮੰਡੀਆਂ ਵਿੱਚ ਮਾੜੀ ਵਿਵਸਥਾ ਕਾਰਨ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸੇਧਦਿਆਂ ਵਿਧਾਇਕ ਸੰਧਵਾਂ ਨੇ ਕਿਹਾ ਕਿ ਕੈਪਟਨ ਤੇ ਉਸ ਦੇ ਮੰਤਰੀ ਆਪਣੇ ਬੌਸ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਖੁਸ਼ ਕਰਨ ਲਈ ਜਾਣਬੁੱਝ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ। ਉਨਾਂ ਕਿਹਾ ਕਿ ਬਾਰਦਾਨੇ ਦੀ ਘਾਟ ਅਤੇ ਸੂਬਾ ਸਰਕਾਰ ਦੀ ਲਾਪ੍ਰਵਾਹੀ ਦੇ ਕਾਰਨ ਮੰਡੀਆਂ ਵਿੱਚ ਮੀਂਹ ਕਾਰਨ ਲੱਖਾਂ ਟੰਨ ਕਣਕ ਖ਼ਰਾਬ ਹੋ ਗਈ ਹੈ। ਸੰਧਵਾਂ ਨੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਸਵਾਲ ਕੀਤਾ ਕਿ ਖ਼ਰੀਦ ਸਮੇਂ ਤੋਂ ਤਿੰਨ ਮਹੀਨੇ ਪਹਿਲਾਂ ਮੰਡੀਆਂ ਵਿੱਚ ਬਾਰਦਾਨੇ ਅਤੇ ਹੋਰ ਸੇਵਾਵਾਂ ਦੀ ਵਿਵਸਥਾ ਕਿਉਂ ਨਹੀਂ ਕੀਤੀ ਗਈ।

ਸੰਧਵਾਂ ਨੇ ਕਿਹਾ ਕਿ ਹਰ ਸਾਲ ਖ਼ਰੀਦ ਸੀਜਨ ਦੇ ਦੌਰਾਨ ਬਾਰਦਾਨੇ ਦੀ ਸਮੱਸਿਆ ਪੈਦਾ ਹੁੰਦੀ ਹੈ, ਪਰ ਸਰਕਾਰ ਨੇ ਹੁਣ ਤੱਕ ਕੋਈ ਵਿਵਸਥਾ ਨਹੀਂ ਕੀਤੀ। ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਬਰਬਾਦ ਹੋ ਰਹੀ ਹੈ, ਜੋ ਬਹੁਤ ਹੀ ਗਲਤ ਅਤੇ ਚਿੰਤਾਜਨਕ ਹੈ। ਪੰਜਾਬ ਵਿੱਚ ਕਿਸਾਨ ਆਪਣੀ ਫ਼ਸਲ ਵੇਚਣ ਲਈ ਕਈ ਦਿਨਾਂ ਤੋਂ ਮੰਡੀਆਂ ਵਿੱਚ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਸੁਤੀ ਹੋਈ ਹੈ। ਆਪ ਆਗੂ ਨੇ ਕਿਹਾ ਕਿ ਕਿਸਾਨ ਪਿਛਲੇ ਹਫ਼ਤੇ ਤੋਂ ਮੰਡੀਆਂ ਵਿੱਚ ਬੈਠੇ ਹੋਏ ਹਨ ਅਤੇ ਪੰਜਾਬ ਸਰਕਾਰ ਇਸ ਮਾਮਲੇ ਨੂੰ ਅੱਜ ਕੱਲ ਕਰਕੇ ਟਾਲ ਰਹੀ ਹੈ। ਇਸ ਤੋਂ ਇਲਾਵਾ ਮੰਡੀਆਂ ਵਿੱਚ ਭ੍ਰਿਸ਼ਟਾਚਾਰ ਦੇ ਕਾਰਨ ਵੀ ਕਿਸਾਨ ਪ੍ਰੇਸ਼ਾਨ ਹਨ। ਉਨਾਂ ਮੰਤਰੀ ਤੋਂ ਪੁੱਛਿਆ ਕਿ ਕੀ ਤੁਹਾਡੀ ਸਰਾਕਰ ਮੰਡੀਆਂ ਵਿੱਚ ਬਾਰਦਾਨਾ ਦੀ ਲੋੜੀਂਦੀ ਵਿਵਸਥਾ ਕਰਨ ਦੇ ਯੋਗ ਨਹੀਂ ਹੈ? ਕੀ ਸੂਬੇ ਦੇ ਲੋਕਾਂ ਨੇ ਪ੍ਰੇਸ਼ਾਨੀਆਂ ਝੱਲਣ ਲਈ ਹੀ ਤੁਹਾਨੂੰ ਵੋਟ ਦਿੱਤਾ ਸੀ?

ਉਨਾਂ ਅੱਗੇ ਕਿਹਾ ਕਿ ਪੰਜਾਬ ਦੇ ਕਿਸਾਨ ਪਹਿਲਾਂ ਤੋਂ ਹੀ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ ਅਤੇ ਗੰਭੀਰ ਮਾਨਸਿਕ ਤਣਾਓ ਝੱਲ ਰਹੇ ਹਨ। ਇਸ ਸਮੇਂ ਕਿਸਾਨਾਂ ਪ੍ਰਤੀ ਸਰਕਾਰ ਨੇ ਜਿਹੜਾ ਵਰਤਾਓ ਕੀਤਾ ਉਹ ਬਹੁਤ ਹੀ ਨਿੰਦਣਯੋਗ ਹੈ। ਆਪ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਸੰਬੰਧ ਵਿੱਚ ਤੁਰੰਤ ਕਾਰਵਾਈ ਕੀਤੀ ਜਾਵੇ। ਸਬੰਧਿ ਅਧਿਕਾਰੀਆਂ ਨੂੰ ਸਖ਼ਤ ਹੁੱਕਮ ਦਿੱਤੇ ਜਾਣ ਤਾਂ ਜੋ ਕਿਸਾਨਾ ਨੂੰ ਮੰਡੀਆਂ ਵਿੱਚ ਸੰਘਰਸ਼ ਨਾ ਕਰਨਾ ਪਵੇ ਅਤੇ ਉਨਾਂ ਦੀ ਕਣਕ ਸਹੀ ਤਰੀਕੇ ਨਾਲ ਖ਼ਰੀਦੀ ਜਾਵੇ।

- Advertisement -

Share this Article
Leave a comment