ਕੇਂਦਰ ਦੇ ਰਾਸ਼ਨ ਨੂੰ ਕੈਪਟਨ ਇਮਾਨਦਾਰੀ ਨਾਲ ਵੰਡਣ: ਹਰਸਿਮਰਤ ਬਾਦਲ

TeamGlobalPunjab
2 Min Read

ਚੰਡੀਗੜ੍ਹ: ਕੋਰੋਨਾ ਮਹਾਮਾਰੀ ਦੌਰਾਨ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਰਾਸ਼ਨ ਅਤੇ ਫੰਡਾਂ ਨੂੰ ਲੈ ਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨੇ ਲਗਾਏ ਹਨ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਤਕਰੀਬਨ 1.5 ਕਰੋੜ ਲੋਕਾਂ ਲਈ ਅਪ੍ਰੈਲ ਤੋਂ ਨਵੰਬਰ ਮਹੀਨੇ ਤੱਕ ਦਾ ਮੁਫਤ ਰਾਸ਼ਨ ਭੇਜਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਬਿਨਾਂ ਕਾਰਡ ਵਾਲੇ ਦੇ ਦਿਵਿਆਂਗ ਲੋਕਾਂ ਨੂੰ ਵੀ ਰਾਸ਼ਨ ਸਹੂਲਤ ਦਿੱਤੇ ਜਾਣ ਦਾ ਪ੍ਰਬੰਧ ਕੀਤਾ ਗਿਆ ਹੈ।

ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੇਂਦਰ ਸਰਕਾਰ ਵਾਂਗ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਲੋੜਵੰਦਾਂ ਤੱਕ ਇਹ ਰਾਸ਼ਨ ਇਮਾਨਦਾਰੀ ਦੇ ਨਾਲ ਪਹੁੰਚਾਇਆ ਜਾਵੇ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਵੱਲੋਂ ਵੀ ਪੰਜਾਬ ਸਰਕਾਰ ‘ਤੇ ਕੇਂਦਰ ਸਰਕਾਰ ਵੱਲੋਂ ਜਾਰੀ ਰਾਸ਼ਨ ‘ਚ ਘੁਟਾਲਾ ਕਰਨ ਦੇ ਇਲਜ਼ਾਮ ਲਗਾਏ ਗਏ ਸਨ। ਉਸ ਸਮੇਂ ਸੁਖਬੀਰ ਬਾਦਲ ਨੇ ਕੈਪਟਨ ਸਰਕਾਰ ‘ਤੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਸੀ ਕਿ ਪੰਜਾਬ ਸਰਕਾਰ ਸਿਰਫ ਕਾਂਗਰਸੀਆਂ ਨੂੰ ਹੀ ਰਾਸ਼ਨ ਦੇ ਰਹੀ ਹੈ।

ਹੁਣ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਰਾਸ਼ਨ ਨੂੰ ਇਮਾਨਦਾਰੀ ਨਾਲ ਵੰਡਣ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਜੀ ਦੁਕਾਨਾਂ ਦੇ ਕਿਰਾਏ ਘਰਾਂ ਦੇ ਖਰਚੇ ਅਤੇ ਮਹਿੰਗੇ ਬਿਜਲੀ ਦੇ ਨਾਲ ਨਾਲ ਕੋਰੋਨਾ ਨਾਲ ਜੂਝ ਰਹੇ ਪੰਜਾਬੀਆਂ ਦੀ ਗੁਹਾਰ ਸੁਣਨ ਅਤੇ ਉਨ੍ਹਾਂ ਦੀ ਥਾਂ ਖੁਦ ਨੂੰ ਰੱਖ ਕੇ ਕੁਝ ਸੁਚੱਜੇ ਫ਼ੈਸਲੇ ਲੈਣ।

Share this Article
Leave a comment