ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਵਿਖੇ ਲਹਿਰਾਇਆ ਤਿਰੰਗਾ

TeamGlobalPunjab
2 Min Read

ਮੁਹਾਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਵਿਖੇ 74ਵੇਂ ਆਜਾਦੀ ਦਿਹਾੜੇ ਮੌਕੇ ਤਿਰੰਗਾ ਲਹਿਰਾਇਆ। ਇਸ ਮੌਕੇ ਜਨਤਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਾਡੇ ਇਕ ਇਤਿਹਾਸ ਦਾ ਬਹੁਤ ਵੱਡਾ ਦਿਨ ਹੈ। ਅੱਜ ਦੇ ਦਿਨ ਅਸੀਂ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਦੇ ਹਾਂ ਜਿਨ੍ਹਾਂ ਨੇ ਦੇਸ਼ ਨੂੰ ਆਜ਼ਾਦੀ ਦਵਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।

ਮੁੱਖ ਮੰਤਰੀ ਨੇ ਲੋਕਾਂ ਨੂੰ ਕੋਵਿਡ ਨਿਯਮਾਂ ਦੀ ਸੱਖਤੀ ਨਾਲ ਪਾਲਣਾ ਕਰਨ ਨੂੰ ਕਿਹਾ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਸਮੇਂ ‘ਚ ਕੋਰੋਨਾ ਤੋਂ ਬਚਾਅ ਲਈ ਸਭ ਤੋਂ ਕਾਰਗਰ ਉਪਾਅ ਮਾਸਕ ਪਹਿਨਣਾ ਹੈ। ਇਸ ਦੌਰਾਨ ਸੀਐਮ ਖੁਦ ਵੀ ਮਾਸਕ ਪਹਿਨੇ ਨਜ਼ਰ ਆਏ। ਸਮਾਗਮ ਨੂੰ ਸੰਬੋਧਿਤ ਕਰਦੇ ਹੋਏ ਕੈਪਟਨ ਨੇ ਆਪਣੀ ਸਰਕਾਰ ਦੀਆਂ ਉਪਲਬਧੀਆਂ ਗਿਣਾਈਆਂ, ਕਿਹਾ ਕਿ ਉਨ੍ਹਾਂ ਦੀ ਸਰਕਾਰ ਬਿਨ੍ਹਾਂ ਭੇਦਭਾਵ ਦੇ ਹਰ ਵਰਗ ਦੇ ਲੋਕਾਂ ਦੇ ਕੰਮ ਕਰ ਰਹੀ ਹੈ।

- Advertisement -

ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਵਿੱਚ ਇਹ ਪਹਿਲਾ ਮੌਕਾ ਹੈ ਜਦੋਂ ਸਮਾਗਮ ਵਿੱਚ ਬੱਚਿਆਂ ਵਲੋਂ ਕੋਈ ਪ੍ਰੋਗਰਾਮ ‘ਚ ਭਾਗ ਨਹੀਂ ਲਿਆ ਗਿਆ। ਇਹ ਫੈਸਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ – 19 ਦੇ ਚਲਦੇ ਲਿਆ ਗਿਆ। ਇਸ ਸਬੰਧੀ ਡੀਸੀ ਗਿਰੀਸ਼ ਦਿਆਲਨ ਨੇ ਡੀਈਓ ਨੂੰ ਸਾਫ਼ ਆਦੇਸ਼ ਦਿੱਤੇ ਸਨ ਕਿ ਪ੍ਰੋਗਰਾਮ ਵਿੱਚ ਸਰਕਾਰੀ ਜਾਂ ਪ੍ਰਾਈਵੇਟ ਸਕੂਲ ਦੇ ਬੱਚਿਆਂ ਨੂੰ ਸ਼ਾਮਲ ਨਾ ਕੀਤਾ ਜਾਵੇ।

ਪੰਜਾਬ ਵਿਧਾਨਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਰੂਪਨਗਰ ‘ਚ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਫਰੀਦਕੋਟ ‘ਚ ਤਿਰੰਗਾ ਲਹਿਰਾਇਆ। ਕੋਰੋਨਾ ਮਹਾਮਾਰੀ ਫੈਲਣ ਦੇ ਮੱਦੇਨਜਰ ਇਸ ਵਾਰ ਆਜ਼ਾਦੀ ਦਿਹਾੜੇ ਦੇ ਸਮਾਗਮ ਕਾਫ਼ੀ ਸਾਦੇ ਰੱਖੇ ਗਏ।

Share this Article
Leave a comment