ਕਿਸਾਨਾਂ ਖ਼ਿਲਾਫ਼ ਕੇਂਦਰ ਦੀ ਬੋਲੀ ਬੋਲ ਰਹੇ ਹਨ ਕੈਪਟਨ : ਹਰਸਿਮਰਤ ਬਾਦਲ

TeamGlobalPunjab
1 Min Read

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਆਗੂ ਅਤੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਕੈਪਟਨ ਕੈਪਟਨ ਅਮਰਿੰਦਰ ਸਿੰਘ ਦੇ ਉਸ ਬਿਆਨ ਤੇ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਹੈ ਜਿਸ ਵਿੱਚ ਕੈਪਟਨ ਨੇ ਕਿਹਾ ਹੈ ਕਿ ਪੰਜਾਬ ਵਿੱਚ ਕਿਸਾਨ ਧਰਨੇ ਲੱਗਣ ਕਾਰਨ ਪੰਜਾਬ ਦੀ ਅਰਥ ਵਿਵਸਥਾ ਨੂੰ ਨੁਕਸਾਨ ਪਹੁੰਚਦਾ ਹੈ ।

ਹਰਸਿਮਰਤ ਬਾਦਲ ਦਾ ਕਹਿਣਾ ਹੈ ਕਿ ਕੈਪਟਨ ਦੇ ਇਸ ਬਿਆਨ ਨੇ ਸਾਬਤ ਕਰ ਦਿੱਤਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਖੁਦ ਹੀ ਕਿਸਾਨਾਂ ਨੂੰ ਪੰਜਾਬ ਛੱਡ ਦੇਣ ਲਈ ਕਹਿ ਰਹੇ ਹਨ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਚਾਨਕ ਪ੍ਰਧਾਨਮੰਤਰੀ ਮੋਦੀ ਦੀ ਬੋਲੀ ਬੋਲਣ ਲੱਗੇ ਹਨ।

ਉਨ੍ਹਾਂ ਸਵਾਲ ਕੀਤਾ ਕਿ ਕੈਪਟਨ ਦਿੱਲੀ ਦੀਆਂ ਸਰਹੱਦਾਂ ਤੇ ਧਰਨਾ ਦੇ ਰਹੇ ਕਿਸਾਨਾਂ ਨੂੰ ਇੱਕ ਵਾਰ ਵੀ ਜਾ ਕੇ ਨਹੀਂ ਮਿਲੇ, ਸਗੋਂ ਹੁਣ ਕਿਸਾਨਾਂ ਨੂੰ ਸੂਬੇ ਦੀ ਅਰਥ ਵਿਵਸਥਾ ਖਰਾਬ ਕਰਨ ਲਈ ਜ਼ਿੰਮੇਵਾਰ ਦੱਸ ਕੇ ਸਾਬਤ ਕਰ ਦਿੱਤਾ ਹੈ ਕਿ ਉਹ ਕਿਸਾਨਾਂ ਨੂੰ ਬਦਨਾਮ ਕਰਨ ਲਈ ਕੇਂਦਰ ਦੀ ਭਾਸ਼ਾ ਬੋਲ ਰਹੇ ਹਨ।

Share this Article
Leave a comment