ਚੰਡੀਗੜ੍ਹ : ਖੇਤੀ ਕਾਨੂੰਨ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਮੈਦਾਨ ‘ਚ ਡੱਟ ਗਏ ਹਨ। ਮੁੱਖ ਮੰਤਰੀ ਵੱਲੋਂ ਅੱਜ ਚੰਡੀਗੜ੍ਹ ਵਿੱਚ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਪੰਜਾਬ ਭਵਨ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨ ਲੀਡਰਾਂ ਨਾਲ ਖੇਤੀ ਕਾਨੂੰਨ ਨੂੰ ਲੈ ਕੇ ਗੱਲਬਾਤ ਕਰ ਰਹੇ ਹਨ।
ਮੁੱਖ ਮੰਤਰੀ ਨਾਲ ਮੀਟਿੰਗ ਕਰਨ ਤੋਂ ਪਹਿਲਾਂ 31 ਕਿਸਾਨ ਜਥੇਬੰਦੀਆਂ ਨੇ ਇੱਕ ਬੈਠਕ ਕੀਤੀ ਸੀ ਜਿਸ ਵਿੱਚ ਫ਼ੈਸਲਾ ਕੀਤਾ ਗਿਆ ਸੀ ਕਿ ਪੰਜਾਬ ਸਰਕਾਰ ਤੁਰੰਤ ਹੀ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਜਾਵੇ। ਇਸ ਦੇ ਨਾਲ ਹੀ ਕਿਸਾਨ ਜਥੇਬੰਦੀਆਂ ਨੇ ਖੇਤੀ ਕਾਨੂੰਨ ਅਤੇ ਬਿਜਲੀ ਐਕਟ 2020 ਦਾ ਮਸਲਾ ਉਠਾਉਣ ਦਾ ਵੀ ਫੈਸਲਾ ਕੀਤਾ।