ਚੰਡੀਗੜ੍ਹ : ਪੰਜਾਬ ਕਾਂਗਰਸ ਵਿੱਚ ਹਰ ਰੋਜ਼ ਕੁਝ ਨਵਾਂ ਅਤੇ ਵੱਖਰਾ ਵਾਪਰ ਰਿਹਾ ਹੈ। ਸ਼ੁੱਕਰਵਾਰ ਦੁਪਹਿਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਘਰ ਪਹੁੰਚੇ।
ਬੀਬੀ ਰਾਜਿੰਦਰ ਕੌਰ ਭੱਠਲ ਦੇ ਸਰਕਾਰੀ ਨਿਵਾਸ ਮਿਲਣ ਪਹੁੰਚੇ ਕੈਪਟਨ ਨੇ ਉਨ੍ਹਾਂ ਨਾਲ ਚਾਹ ‘ਤੇ ਚਰਚਾ ਕੀਤੀ।
ਕਾਂਗਰਸ ਦੇ ਚੱਲ ਰਹੇ ਕਾਟੋ ਕਲੇਸ਼ ਦੇ ਦਰਮਿਆਨ ਇਸ ਮੁਲਾਕਾਤ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।
ਇਸ ਮੁਲਾਕਾਤ ਨੂੰ ਉਸ ਗੱਲ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੋਧੀ ਧੜੇ ਨੂੰ ਆਪਣੀ ਤਾਕਤ ਦਾ ਅਹਿਸਾਸ ਕਰਵਾਉਣ ‘ਚ ਲੱਗੇ ਹੋਏ ਹਨ।