ਨਵਾਂਸ਼ਹਿਰ : ਨਵਾਂਸ਼ਹਿਰ ਦੀ ਦਾਣਾ ਮੰਡੀ ‘ਚ ਬਹੁਜਨ ਸਮਾਜ ਪਾਰਟੀ ਸੁਪਰੀਮੋ ਮਾਇਆਵਤੀ ਦੀ ਚੋਣ ਜਨ ਸਭਾ ਸ਼ੁਰੂ ਹੋ ਗਈ ਹੈ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੀ ਮੌਜੂਦ ਹਨ। ਇਸ ਤੋਂ ਇਲਾਵਾ ਬਸਪਾ ਦੇ ਸਾਰੇ 20 ਉਮੀਦਵਾਰਾਂ ਨੂੰ ਵੀ ਰੈਲੀ ਵਿੱਚ ਸ਼ਾਮਲ ਹੋਣ ਲਈ ਬੁਲਾਇਆ ਗਿਆ ਹੈ। ਬਸਪਾ ਦੀ ਰੈਲੀ ਦੀਆਂ ਸਾਰੀਆਂ ਤਿਆਰੀਆਂ ਇੱਕ ਦਿਨ ਪਹਿਲਾਂ ਹੀ ਮੁਕੰਮਲ ਕਰ ਲਈਆਂ ਗਈਆਂ ਸਨ। ਰੈਲੀ ਦਾ ਨਿਰਧਾਰਤ ਸਮਾਂ ਦੁਪਹਿਰ 12 ਵਜੇ ਦਾ ਸੀ।
ਅੱਜ ਪੰਜਾਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਆਗੂ ਬਸਪਾ ਸੁਪਰੀਮੋ ਮਾਇਆਵਤੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੀ ਸਾਂਝੀ ਰੈਲੀ ਵਿੱਚ ਐਲਾਨ ਕੀਤਾ ਗਿਆ ਕਿ ਜੇਕਰ ਸਰਕਾਰ ਬਣੀ ਤਾਂ ਪੰਜਾਬ ਅੰਦਰ ਬਹੁਜਨ ਸਮਾਜ ਵਿੱਚੋਂ ਇੱਕ ਉਪ ਮੁੱਖ ਮੰਤਰੀ ਵੀ ਬਣਾਇਆ ਜਾਵੇਗਾ।
ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਦਲਿਤ ਵਿਰੋਧੀ ਹੈ। ਉਨ੍ਹਾਂ ਨੇ ਗੁਰੂ ਰਵਿਦਾਸ ਲਈ ਪਵਿੱਤਰ ਅਸਥਾਨ ਬਣਾਏ ਪਰ ਕਾਂਗਰਸ ਨੇ ਆ ਕੇ ਇਸ ਪ੍ਰਾਜੈਕਟ ਨੂੰ ਰੋਕ ਦਿੱਤਾ। ਉਨ੍ਹਾਂ ਕਿਹਾ ਕਿ ਕੈਪਟਨ ਨੇ ਪੰਜਾਬ ਨੂੰ ਗੁੰਮਰਾਹ ਕੀਤਾ ਹੈ। ਉਹ ਆਪਣਾ ਬਹੁਤਾ ਸਮਾਂ ਆਪਣੇ ਫਾਰਮ ਹਾਊਸ ਵਿੱਚ ਬਿਤਾਉਂਦਾ ਸੀ।
ਪੰਜਾਬ ਵਿੱਚ ਬਸਪਾ ਦਾ ਅਕਾਲੀ ਦਲ ਨਾਲ ਗਠਜੋੜ 25 ਸਾਲਾਂ ਬਾਅਦ ਹੋਇਆ ਹੈ। 1996 ਵਿਚ ਦੋਵੇਂ ਪਾਰਟੀਆਂ ਨੇ ਮਿਲ ਕੇ ਲੋਕ ਸਭਾ ਚੋਣਾਂ ਲੜੀਆਂ ਸਨ। ਇਸ ਤੋਂ ਬਾਅਦ ਗਠਜੋੜ ਨੇ ਰਾਜ ਦੀਆਂ 13 ਵਿੱਚੋਂ 11 ਸੀਟਾਂ ਜਿੱਤੀਆਂ। ਉਸ ਤੋਂ ਬਾਅਦ ਅਕਾਲੀ ਦਲ ਨੇ ਭਾਜਪਾ ਨਾਲ ਗਠਜੋੜ ਕਰ ਲਿਆ ਸੀ। ਦੋਵਾਂ ਪਾਰਟੀਆਂ ਨੇ 2007 ਤੋਂ 2017 ਤਕ ਲਗਾਤਾਰ ਦੋ ਵਾਰ ਸਰਕਾਰ ਬਣਾਈ। ਹਾਲਾਂਕਿ, ਬਾਅਦ ਵਿੱਚ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ‘ਤੇ ਗਠਜੋੜ ਟੁੱਟ ਗਿਆ।