ਲਾਂਘਾ ਖੋਲ੍ਹੇ ਜਾਣ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ!

TeamGlobalPunjab
2 Min Read

ਚੰਡੀਗੜ੍ਹ : ਇੱਕ ਪਾਸੇ ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖੁੱਲ੍ਹ ਰਹੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਸਮੂਹ ਗੁਰ ਨਾਨਕ ਨਾਮ ਲੇਵਾ ਸਿੱਖ ਸੰਗਤ ਵਿੱਚ ਉਤਸ਼ਾਹ ਫੈਲਿਆ ਹੋਇਆ ਹੈ ਉੱਥੇ ਹੀ ਇਸ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤਾ ਗਿਆ ਬਿਆਨ ਕਾਫੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਜੀ ਹਾਂ ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਜਿਸ ਮੌਕੇ ਚਾਰੇ ਪਾਸੇ ਸਿੱਖ ਕੌਮ ਲਾਂਘਾ ਖੁੱਲ੍ਹਣ ਦੀਆਂ ਤਿਆਰੀਆਂ ਕਰ ਰਹੀ ਹੈ ਉਸ ਮੌਕੇ ਕੈਪਟਨ ਸਾਬ੍ਹ ਨੂੰ ਸ਼ੱਕ ਹੋ ਰਿਹਾ ਹੈ ਕਿ ਲਾਂਘਾ ਖੋਲ੍ਹੇ ਜਾਣ ਪਿੱਛੇ ਆਈਐਸਆਈ ਦਾ ਕੋਈ ਆਪ੍ਰੇਸ਼ਨ ਹੋ ਸਕਦਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਇਹ ਸ਼ੱਕ ਪ੍ਰਗਟ ਕਰਦਿਆਂ ਕਿਹਾ ਹੈ ਕਿ ਇਸ ਲਈ ਸੁਚੇਤ ਰਹਿਣ ਦੀ ਲੋੜ ਹੈ ਅਤੇ ਉਹ ਪੂਰੀ ਤਰ੍ਹਾਂ ਇਸ ਤੋਂ ਸਤਰਕ ਹਨ। ਉਨ੍ਹਾਂ ਭਾਰਤ ਸਰਕਾਰ ਨੂੰ ਵੀ ਸਾਵਧਾਨ ਕਰਦਿਆਂ ਕਿਹਾ ਕਿ ਆਈਐਸਆਈ ਦੀਆਂ ਗਤੀਵਿਧੀਆਂ ‘ਤੇ ਵਿਸ਼ੇਸ ਤੌਰ ‘ਤੇ ਨਿਗਰਾਨੀ ਰੱਖੀ ਜਾਵੇ।

ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੇ ਇਸ ਬਿਆਨ ਨੇ ਸਿਆਸਤ ਗਰਮਾ ਦਿੱਤੀ ਹੈ। ਇਸ ਬਾਰੇ ਬੋਲਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਨੇ ਵੀ ਭਾਵੇਂ ਇਹ ਸ਼ੱਕ ਤਾਂ ਜ਼ਾਹਰ ਕੀਤਾ ਕਿ ਅਜਿਹਾ ਹੋ ਸਕਦਾ ਹੈ ਪਰ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਲੰਬੇ ਹੱਥੀਂ ਲੈਂਦਿਆਂ ਕਿਹਾ ਕਿ ਅਜਿਹਾ ਬਿਆਨ ਦੇਣ ਲਈ ਇਹ ਸਹੀ ਸਮਾਂ ਨਹੀਂ ਹੈ।

ਇਸ ਦੇ ਨਾਲ ਹੀ ਸਿੱਖ ਆਗੂ ਭਾਈ ਹਰਜਿੰਦਰ ਸਿੰਘ ਮਾਝੀ ਨੇ ਵੀ ਇਸ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਕੋਲ ਕਈ ਏਜੰਸੀਆਂ ਹਨ ਜੇਕਰ ਇਸ ਲਾਂਘੇ ਦੇ ਖੁੱਲ੍ਹਣ ਨਾਲ ਕੋਈ ਦਿੱਕਤ ਲਗਦੀ ਸੀ ਤਾਂ ਇਹ ਲਾਂਘਾ ਨਹੀਂ ਖੁੱਲ੍ਹਣਾ ਸੀ।

- Advertisement -

Share this Article
Leave a comment