ਚੰਡੀਗੜ੍ਹ : ਪੰਜਾਬ ਸਰਕਾਰ ਨੇ ਖੇਤੀ ਕਾਨੂੰਨ ਖਿਲਾਫ਼ ਬੁਲਾਏ ਗਏ ਸੈਸ਼ਨ ਨੂੰ ਦੋ ਦਿਨ ਦਾ ਕਰ ਦਿੱਤਾ ਸੀ। ਜਿਸ ‘ਤੇ ਅਕਾਲੀ ਦਲ ਨੇ ਵੱਡੇ ਸਵਾਲ ਖੜੇ ਕੀਤੇ। ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਵੱਡੇ ਇਲਜ਼ਾਮ ਲਾਉਂਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਿੱਲੀ ਨਾਲ ਫਿਕਸਡ ਮੈਚ ਖੇਡ ਰਹੇ ਹਨ। ਇਸ ਲਈ ਵਿਰੋਧੀ ਧਿਰਾਂ ਨੂੰ ਕੈਪਟਨ ਸਰਕਾਰ ਨੇ ਵਿਧਾਨ ਸਭਾ ਦਾ ਏਜੰਡਾ ਸਾਂਝਾ ਨਹੀਂ ਕੀਤਾ।
ਇਸ ਤੋਂ ਇਲਾਵਾ ਬਿਕਰਮ ਮਜੀਠੀਆ ਨੇ ਕੈਪਟਨ ‘ਤੇ ਹਮਲਾ ਕਰਦੇ ਹੋਏ ਕਿਹਾ ਕਿ ਵਿਧਾਨ ਸਭਾ ਦਾ ਏਜੰਡਾ ਕੀ ਹੋਵੇਗਾ ਇਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਤੈਅ ਕਰਵਾਇਆ ਹੈ। ਮਜੀਠੀਆ ਨੇ ਕਿਹਾ ਕਿ ਖੇਤੀ ਕਾਨੂੰਨ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੀਐਮ ਮੋਦੀ ਨਾਲ ਰਲ ਕੇ ਮੈਚ ਖੇਡ ਰਹੇ ਹਨ।
ਮਜੀਠੀਆ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਆਪਣੇ ਵਿਧਾਇਕਾਂ ਨੂੰ ਚੁਣਿਆ ਹੈ। ਤਾਂ ਲੋਕਾਂ ਨੂੰ ਵੀ ਪਤਾ ਹੋਣਾ ਚਾਹੀਦਾ ਹੈ ਕਿ ਵਿਧਾਨ ਸਭਾ ਦੀ ਕਾਰਵਾਈ ‘ਚ ਸਰਕਾਰ ਕੀ ਲੈ ਕੇ ਆ ਰਹੀ ਹੈ। ਪਰ ਕੈਪਟਨ ਸਰਕਾਰ ਨੇ ਸਾਡੇ ਨਾਲ ਹਾਲੇ ਤਕ ਏਜੰਡਾ ਸਾਂਝਾ ਨਹੀਂ ਕੀਤਾ।