ਕੈਪਟਨ ਦੀ ਸਿੱਧੂ ਦੇ ਸਲਾਹਕਾਰਾਂ ਨੂੰ ਤਾੜਨਾ, ‘ਬਿਆਨਬਾਜ਼ੀ….ਸੰਭਾਲ ਕੇ‌ !’

TeamGlobalPunjab
2 Min Read

ਚੰਡੀਗੜ੍ਹ : ਦੋ ਦਿਨ ਪਹਿਲਾਂ ਆਪਣੇ ਮੰਤਰੀਆਂ ਨੂੰ ਮੀਡੀਆ ‘ਚ ਬਿਆਨ ਜਾਰੀ ਕਰਨ ਤੋਂ ਪਹਿਲਾਂ ਮਸ਼ਵਰਾ ਕਰਨ ਦੀ ਸਲਾਹ ਦੇਣ ਤੋਂ ਬਾਅਦ ਐਤਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਨਵਜੋਤ ਸਿੱਧੂ ਦੇ ਸਲਾਹਕਾਰਾਂ ਨੂੰ ਵੀ ਘੁੜਕੀ ਦਿੱਤੀ ਹੈ।

 ਮੁੱਖ ਮੰਤਰੀ ਨੇ ਸਿੱਧੂ ਦੇ ਸਲਾਹਕਾਰਾਂ ਨੂੰ ਸਖ਼ਤੀ ਨਾਲ ਕਿਹਾ ਹੈ ਕਿ ਉਹ ਪ੍ਰਦੇਸ਼ ਕਾਂਗਰਸ ਪ੍ਰਧਾਨ ਨੂੰ ਸਲਾਹ ਦੇਣ ਅਤੇ ਉਨ੍ਹਾਂ ਮਾਮਲਿਆਂ ‘ਤੇ ਨਾ ਬੋਲਣ ਜਿਨ੍ਹਾਂ ਬਾਰੇ ਉਨ੍ਹਾਂ ਨੂੰ ਸਪਸ਼ਟ ਤੌਰ ‘ਤੇ ਬਹੁਤ ਘੱਟ ਜਾਂ ਕੋਈ ਜਾਣਕਾਰੀ ਨਹੀਂ ਹੈ ਅਤੇ ਉਨ੍ਹਾਂ ਦੀਆਂ ਟਿੱਪਣੀਆਂ ਦੇ ਪ੍ਰਭਾਵਾਂ ਬਾਰੇ ਕੋਈ ਸਮਝ ਨਹੀਂ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜਿਹੀਆਂ ਘਿਣਾਉਣੀਆਂ ਅਤੇ ਗਲਤ ਧਾਰਨਾਵਾਂ ਦੇ ਵਿਰੁੱਧ ਚੇਤਾਵਨੀ ਦਿੱਤੀ ਜੋ ਰਾਜ ਅਤੇ ਦੇਸ਼ ਦੀ ਸ਼ਾਂਤੀ ਅਤੇ ਸਥਿਰਤਾ ਲਈ ਸੰਭਾਵਿਤ ਤੌਰ ‘ਤੇ ਖ਼ਤਰਨਾਕ ਹਨ।

- Advertisement -

 

ਦੱਸ ਦੇਈਏ ਕਿ ਮੁੱਖ ਮੰਤਰੀ ਕਸ਼ਮੀਰ ਬਾਰੇ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਦੇ ਵਿਵਾਦਿਤ ਬਿਆਨ ਅਤੇ ਡਾ. ਪਿਆਰੇ ਲਾਲ ਗਰਗ ਵਲੋਂ ਪਾਕਿਸਤਾਨ ਦੀ ਅਲੋਚਨਾ ‘ਤੇ ਪ੍ਰਤੀਕਿਰਿਆ ਦੇ ਰਹੇ ਸੀ। ਦੋ ਦਿਨ ਪਹਿਲਾਂ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਨੇ ਸੁਮੇਧ ਸੈਣੀ ਕੇਸ ਵਿੱਚ ਵਿਜੀਲੈਂਸ ਨੂੰ ਅਦਾਲਤ ਦੀ ਫਟਕਾਰ ਮਿਲਣ ਤੇ ਐਡਵੋਕੇਟ ਜਨਰਲ, ਗ੍ਰਹਿ ਸਕੱਤਰ ਅਤੇ ਵਿਜੀਲੈਂਸ ਡਾਇਰੈਕਟਰ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਰੰਧਾਵਾ ਨੂੰ ਵੀ ਤਾੜਨਾ ਕੀਤੀ ਗਈ ਸੀ।

Share this Article
Leave a comment