ਕੈਪਟਨ ਨੇ ਕੇਜਰੀਵਾਲ ਨੂੰ ਪੰਜਾਬ ਭਵਨ ‘ਚ ਪ੍ਰੈੱਸ ਕਾਨਫਰੰਸ ਕਰਨ ਦੀ ਨਹੀਂ ਦਿੱਤੀ ਇਜਾਜ਼ਤ

TeamGlobalPunjab
3 Min Read

ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਤੇ ਆਮ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜਿਥੇ ਕੱਲ੍ਹ ਚੰਡੀਗੜ੍ਹ ਦੇ ਦੌਰੇ ‘ਤੇ ਆਉਣ ਦਾ ਐਲਾਨ ਕੀਤਾ ਹੈ। ਉੱਥੇ ਹੀ ਦੂਜੇ ਪਾਸੇ, ਪੰਜਾਬ ਦੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਕੇਜਰੀਵਾਲ ਨੂੰ ਪੰਜਾਬ ਭਵਨ ‘ਚ ਪ੍ਰੈੱਸ ਕਾਨਫਰੰਸ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਕੇਜਰੀਵਾਲ ਨੇ ਮੰਗਲਵਾਰ ਨੂੰ ਪੰਜਾਬ ਭਵਨ ‘ਚ 1 ਵਜੇ ਪ੍ਰੈੱਸ ਕਾਨਫਰੰਸ ਕਰਨੀ ਸੀ।

ਉੱਥੇ ਹੀ ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਪ੍ਰੈੱਸ ਕਾਨਫਰੰਸ ਹਰ ਹਾਲਾਤ ‘ਚ ਹੋਵੇਗੀ। ਪੰਜਾਬ ਮਾਮਲਿਆਂ ਦੇ ਇੰਚਾਰਜ ਰਾਘਵ ਚੱਢਾ ਨੇ ਟਵੀਟ ਕਰ ਕਿਹਾ ਕਿ, ‘ਕੈਪਟਨ ਅਮਰਿੰਦਰ ਸਿੰਘ ਦਾ ਡਰ ਇਸ ਹੱਦ ਤੱਕ ਪਹੁੰਚ ਗਿਆ ਹੈ ਕਿ ਉਨ੍ਹਾਂ ਨੇ ਕੇਜਰੀਵਾਲ ਨੂੰ ਪਹਿਲਾਂ ਤੋਂ ਤੈਅ ਕੀਤੀ ਗਈ ਥਾਂ ‘ਤੇ ਕਾਨਫਰੰਸ ਕਰਨ ਦੀ ਇਜਾਜ਼ਤ ਨਹੀਂ ਦਿੱਤੀ। ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੱਲ੍ਹ ਚੰਡੀਗੜ੍ਹ ਵਿੱਚ ਵਡਾ ਐਲਾਨ ਕਰਨ ਜਾ ਰਹੀ ਹੈ, ਜਿਸ ਨਾਲ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੀ ਪਾਰਟੀ ਨੂੰ 440 ਵੋਲਟ ਦਾ ਝਟਕਾ ਲੱਗੇਗਾ।’

ਦੱਸ ਦੇਈਏ ਸੋਮਵਾਰ ਨੂੰ ਕੇਜਰੀਵਾਲ ਨੇ ਟਵੀਟ ਕਰ ਕਰ ਆਪਣੇ ਚੰਡੀਗੜ੍ਹ ਦੇ ਦੌਰੇ ਦੀ ਜਾਣਕਾਰੀ ਦਿੱਤੀ। ਇਸ ਦੌਰਾਨ ਵੱਡੇ ਐਲਾਨ ਕਰਨ ਦਾ ਵੀ ਸੰਕੇਤ ਦਿੱਤਾ ਹੈ।

ਉਨ੍ਹਾਂ ਨੇ ਟਵੀਟ ਕਰ ਲਿਖਿਆ, ‘ਇੰਨੀ ਮਹਿੰਗਾਈ ਵਿੱਚ ਇਕ ਮਹਿਲਾ ਲਈ ਆਪਣਾ ਘਰ ਚਲਾਉਣਾ ਬਹੁਤ ਮੁਸ਼ਕਿਲ ਹੁੰਦਾ ਹੈ। ਦਿੱਲੀ ਵਿੱਚ ਅਸੀਂ ਹਰ ਪਰਿਵਾਰ ਨੂੰ 200 ਯੂਨਿਟ ਬਿਜਲੀ ਮੁਫ਼ਤ ਦਿੰਦੇ ਹਾਂ। ਮਹਿਲਾਵਾਂ ਬਹੁਤ ਖੁਸ਼ ਹਨ। ਜਾਬ ਦੀਆਂ ਮਹਿਲਾਵਾਂ ਵੀ ਮਹਿੰਗਾਈ ਤੋਂ ਬਹੁਤ ਦੁਖੀ ਹਨ। ਪੰਜਾਬ ਵਿੱਚ ਵੀ AAP ਦੀ ਸਰਕਾਰ ਮੁਫ਼ਤ ਬਿਜਲੀ ਦੇਵੇਗੀ।’


Share this Article
Leave a comment