ਨਿਊਜ਼ ਡੈਸਕ: ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨੇ ਦੁਬਈ ‘ਚ ਏਸ਼ੀਆ ਕੱਪ ਦੇ ਮੈਚ ‘ਚ ਹਾਂਗਕਾਂਗ ਖਿਲਾਫ 13 ਗੇਂਦਾਂ ‘ਚ 21 ਦੌੜਾਂ ਦੀ ਪਾਰੀ ਖੇਡਦੇ ਹੋਏ ਟੀ-20 ਅੰਤਰਰਾਸ਼ਟਰੀ ਕ੍ਰਿਕਟ ‘ਚ ਵੱਡਾ ਵਿਸ਼ਵ ਰਿਕਾਰਡ ਬਣਾਇਆ। ਰੋਹਿਤ ਸ਼ਰਮਾ ਟੀ-20 ਅੰਤਰਰਾਸ਼ਟਰੀ ਕ੍ਰਿਕਟ ‘ਚ 3500 ਦੌੜਾਂ ਪੂਰੀਆਂ ਕਰਨ ਵਾਲੇ ਦੁਨੀਆ ਦੇ ਪਹਿਲੇ ਬੱਲੇਬਾਜ਼ ਬਣ ਗਏ ਹਨ।
ਟੀ-20 ਅੰਤਰਰਾਸ਼ਟਰੀ ਕ੍ਰਿਕਟ ‘ਚ ਸਭ ਤੋਂ ਵੱਧ 3520 ਦੌੜਾਂ ਬਣਾਉਣ ਦਾ ਰਿਕਾਰਡ ਰੋਹਿਤ ਸ਼ਰਮਾ ਦੇ ਨਾਂ ਹੈ। ਰੋਹਿਤ ਸ਼ਰਮਾ 134 ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ 3520 ਦੌੜਾਂ ਦੇ ਨਾਲ ਟੀ-20 ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਬੱਲੇਬਾਜ਼ਾਂ ਦੀ ਸੂਚੀ ਵਿੱਚ ਸਭ ਤੋਂ ਉੱਪਰ ਹੈ। ਰੋਹਿਤ ਸ਼ਰਮਾ ਤੋਂ ਬਾਅਦ ਇਸ ਸੂਚੀ ‘ਚ ਨਿਊਜ਼ੀਲੈਂਡ ਦੇ ਸਲਾਮੀ ਬੱਲੇਬਾਜ਼ ਮਾਰਟਿਨ ਗੁਪਟਿਲ ਦਾ ਨੰਬਰ ਆਉਂਦਾ ਹੈ।
3500 T20I runs and counting for Captain @ImRo45 👏👏#TeamIndia #INDvHK pic.twitter.com/ZUFlg9ObMd
— BCCI (@BCCI) August 31, 2022
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.