ਖੇਤੀ ਕਾਨੂੰਨ ਮੁੱਦੇ ‘ਤੇ ਕੈਪਟਨ ਅਮਰਿੰਦਰ ਸਾਹਿਬ ਨੇ ਪੰਜਾਬ ਦੇ ਲੋਕਾਂ ਨਾਲ ਗਦਾਰੀ ਕੀਤੀ : ਆਪ

TeamGlobalPunjab
4 Min Read

ਜਲੰਧਰ : ਆਮ ਆਦਮੀ ਪਾਰਟੀ ਦੇ ਪੰਜਾਬ ਸਹਿ ਇੰਚਾਰਜ ਰਾਘਵ ਚੱਢਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਝੂਠ ਨੂੰ ਉਜਾਗਰ ਕਰ ਦਿੱਤਾ ਹੈ। ਆਰਟੀਆਈ ਤੋਂ ਖੁਲਾਸਾ ਹੋਇਆ ਹੈ ਕਿ ਤਿੰਨੇ ਕਾਲੇ ਖੇਤੀ ਕਾਨੂੰਨਾ ਨੂੰ ਪਾਸ ਕੀਤੇ ਜਾਣ ਬਾਰੇ ਕੈਪਟਨ ਅਮਰਿੰਦਰ ਸਿੰਘ ਨੂੰ ਜਾਣਕਾਰੀ ਸੀ। ਰਾਘਵ ਚੱਢਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਾਹਿਬ ਨੇ ਪੰਜਾਬ ਦੇ ਲੋਕਾਂ ਨਾ ਗਦਾਰੀ ਕੀਤੀ ਹੈ। ਇਸ ਗੁਨਾਲ ਲਈ ਇਸ ਤੋਂ ਛੋਟਾ ਸ਼ਬਦ ਵਰਤੋਂ ਨਹੀਂ ਕੀਤਾ ਜਾ ਸਕਦਾ। 7 ਅਗਸਤ 2019 ਤੋਂ ਕੈਪਟਨ ਅਮਰਿੰਦਰ ਸਿੰਘ ਨੂੰ ਪਤਾ ਸੀ ਕਿ ਕਿਸਾਨ ਵਪਾਰ ਅਤੇ ਵਣਜ (ਪ੍ਰੋਤਸਾਹਨ ਅਤੇ ਸਹੂਲਤ) ਕਾਨੂੰਨ, ਮੁੱਲ ਭਰੋਸਗੀ ਅਤੇ ਖੇਤੀ ਸੇਵਾ ਕਾਨੂੰਨ (ਸ਼ਸਕਤੀਕਰਨ ਅਤੇ ਸਰੰਖਣ) ਸਮਝੌਤਾ ਅਤੇ ਜ਼ਰੂਰੀ ਵਸਤੂ (ਸੰਸੋਧਨ) ਕਾਨੂੰਨ ਨੂੰ ਲਿਆਂਦਾ ਜਾ ਰਿਹਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਕੈਪਟਨ ਅਮਰਿੰਦਰ ਸਿੰਘ ਨੂੰ ਹਾਈਪਾਵਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਸੀ। ਦੋਵਾਂ ਵਿਚ ਮੈਚ ਫਿਕਸਿੰਗ ਦਾ ਇਹ ਸਪੱਸ਼ਟ ਮਾਮਲਾ ਹੈ। ਇਸ ਕਾਰਨ ਕੈਪਟਨ ਨੇ ਕਿਸੇ ਨੂੰ ਨਹੀਂ ਦੱਸਿਆ ਕਿ ਤਿੰਨ ਕਾਲੇ ਖੇਤੀ ਕਾਨੂੰਨ ਲਾਗੂ ਹੋਣਗੇ। ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੰਗੀ ਤਰ੍ਹਾਂ ਜਾਣਦੇ ਸਨ ਕਿ ਨਿੱਜੀ ਪ੍ਰਵੇਸ਼ ਅਤੇ ਕਾਰਪੋਰੇਟ ਨੂੰ ਫਸਲਾਂ ਦੇ ਬਾਜ਼ਾਰ ਵਿੱਚ ਲਿਆਂਦਾ ਜਾਵੇਗਾ, ਉਨ੍ਹਾਂ ਨੂੰ ਇਹ ਪਤਾ ਸੀ ਕਿ ਠੇਕਾ ਖੇਤੀ ਦੇ ਨਵੇਂ ਤਰੀਕੇ ਪੇਸ਼ ਕੀਤੇ ਜਾਣਗੇ, ਐਮਐਸਪੀ ਅਤੇ ਮੰਡੀ ਪ੍ਰਣਾਲੀ ਨੂੰ ਹਟਾ ਦਿੱਤਾ ਜਾਵੇਗਾ, ਪ੍ਰੰਤੂ ਉਨ੍ਹਾਂ ਕਦੇ ਕਿਸੇ ਨੂੰ ਕੁਝ ਨਹੀਂ ਦੱਸਿਆ। ਮੈਂ ਕੈਪਟਨ ਅਮਰਿੰਦਰ ਸਿੰਘ ਨੂੰ ਚੁਣੌਤੀ ਦਿੰਦਾ ਹਾਂ ਕਿ ਕੋਈ ਇਕ ਸਬੂਤ ਪੇਸ਼ ਕਰੇ ਜਿਸ ਤੋਂ ਇਹ ਸਾਬਤ ਹੋ ਸਕੇ ਕਿ ਖੇਤੀ ਕਾਨੂੰਨਾ ਨੂੰ ਲੈ ਕੇ ਗਠਿਤ ਹਾਈਪਾਵਰ ਕਮੇਟੀ ਵਿੱਚ ਉਨ੍ਹਾਂ ਤਿੰਨੇ ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅਸਹਿਮਤੀ ਪ੍ਰਗਟ ਕੀਤੀ ਸੀ। ਉਨ੍ਹਾਂ ਕਿਹਾ ਕਿ ਆਰਟੀਆਈ ਤੋਂ ਪਤਾ ਲੱਗਦਾ ਹੈ ਕਿ ਸਾਡੇ ਕਿਸਾਨ ਭਰਾਵਾਂ ਨੇ ਜਿਨ੍ਹਾਂ ਹਾਈਪਵਰ ਕਮੇਟੀ ਦੇ ਤਿੰਨੇ ਕਾਲੇ ਖੇਤੀ ਕਾਨੂੰਨਾ ਦੇ ਏਜੰਡੇ ਖਿਲਾਫ ਲੜਾਈ ਲੜੀ ਹੈ। ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਏਜੰਡਿਆਂ ਉਪਰ ਵਿਸਥਾਰ ਨਾਲ ਹੋ ਰਹੀਆਂ ਚਰਚਾਵਾਂ ਵਿੱਚ ਸ਼ਾਮਲ ਸਨ।

ਆਰਟੀਆਈ ਤੋਂ ਵੱਡਾ ਸਬੂਤ ਹੋਰ ਕੀ ਹੋ ਸਕਦਾ ਹੈ? ਅਸੀਂ ਨਿਸ਼ਚਿਤ ਤੌਰ ਉੱਤੇ ਕਹਿ ਸਕਦੇ ਹਾਂ ਕਿ ਪੈਪਟ ਨੇ ਪੰਜਾਬ ਦੇ ਅੰਨਦਾਤਾ ਅਤੇ ਕਿਸਾਨਾਂ ਨਾਲ ਸ਼ਰ੍ਹੇਆਮ ਝੂਠ ਬੋਲਿਆ ਹੈ, ਸਭ ਨੂੰ ਗੁੰਮਰਾਹ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਮੀਟਿੰਗ ਵਿੱਚ ਖੇਤੀ ਕਾਨੂੰਨਾਂ ਨੂੰ ਲੈ ਕੇ ਚਰਚਾ ਕਿਉਂ ਨਹੀਂ ਕੀਤੀ? ਜਦੋਂ ਉਨ੍ਹਾਂ ਨੂੰ ਤਿੰਨੇ ਕਾਲੇ ਖੇਤੀ ਕਾਨੂੰਨਾਂ ਬਾਰੇ ਚੰਗੀ ਤਰ੍ਹਾਂ ਪਤਾ ਸੀ ਤਾਂ ਪੰਜਾਬ ਦੇ ਕਿਸਾਨਾ ਨਾਲ ਵਿਚਾਰ ਚਰਚਾ ਕਿਉਂ ਨਹੀਂ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਮੀਟਿੰਗ ਦੀ ਵਾਸਤਵਿਕਤਾ ਨੂੰ ਲੈ ਕੇ ਕਿਸਾਨ ਸੰਗਠਨਾਂ ਨਾਲ ਵਿਚਾਰ ਚਰਚਾ ਕੀਤਾ ਹੁੰਦਾ ਤਾਂ ਅੰਨਦਾਤਾ ਨੂੰ ਇਸ ਕੜਕੇ ਠੰਢ ਵਿੱਚ ਐਨੀਆਂ ਰਾਤਾਂ ਨਾ ਕੱਟਣੀਆਂ ਪੈਂਦੀਆਂ। ਸਪੱਸ਼ਟ ਹੋ ਗਿਆ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਕੈਪਟਨ ਅਮਰਿੰਦਰ ਸਿੰਘ ਏਜੰਟ ਹਨ, ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਮੋਦੀ ਵਿਚ ਮੈਚ ਫਿਕਸਿੰਗ ਦਾ ਸਪੱਸ਼ਟ ਮਾਮਲਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਖੁੱਲ੍ਹੇਆਮ ਪੰਜਾਬ ਦੇ ਲੋਕਾਂ, ਕਿਸਾਨਾਂ ਦੀ ਪਿੱਠ ਵਿੱਚ ਛੂਰਾ ਮਾਰਿਆ ਹੈ।

ਆਮ ਆਦਮੀ ਪਾਰਟੀ ਦੇ ਪੰਜਾਬ ਸਹਿ ਇੰਚਾਰਜ ਰਾਘਵ ਚੱਢਾ ਨੇ ਐਤਵਾਰ ਨੂੰ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਵੰਤ ਸਿੰਘ ਪੰਡੌਰੀ, ਜਸਟਿਸ ਜੋਰਾ ਸਿੰਘ (ਰਿਟਾਇਰ) ਜ਼ਿਲ੍ਹਾ ਰੋਪੜ ਦੇ ਪ੍ਰਧਾਨ ਐਡਵੋਕੇਟ ਦਿਨੇਸ਼ ਚੱਢਾ, ਕਸ਼ਮੀਰ ਸਿੰਘ ਵੀ ਹਾਜ਼ਰ ਸਨ।

- Advertisement -

Share this Article
Leave a comment