ਕੈਪਟਨ ਦੀਆਂ ਵਧ ਸਕਦੀਆਂ ਹਨ ਮੁਸ਼ਕਿਲਾਂ ! ਅਦਾਲਤ ਨੇ ਅਗਾਉਂ ਜਮਾਨਤ ਅਰਜੀ ਕੀਤੀ ਰੱਦ

Global Team
1 Min Read

ਨਿਊਜ਼ ਡੈਸਕ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕੈਪਟਨ ਸੰਦੀਪ ਸਿੰਘ ਸੰਧੂ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਦਿਖਾਈ ਦੇ ਰਹੀਆਂ ਹਨ। ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਵਿੱਚ ਕੈਪਟਨ ਸੰਦੀਪ ਸਿੰਘ ਸੰਧੂ ਨੂੰ ਨਾਮਜ਼ਦ ਕੀਤਾ ਗਿਆ । 65 ਲੱਖ ਰੁਪਏ ਦਾ ਕਥਿਤ ਸਟ੍ਰੀਟ ਲਾਈਟ ਘੋਟਾਲਾ ਹੈ ਜਿਸ ਵਿੱਚ ਕੈਪਟਨ ਸੰਦੀਪ ਸਿੰਘ ਸੰਧੂ ਨੂੰ ਨਾਮਜ਼ਦ ਕੀਤਾ ਗਿਆ ਹੈ। ਜਿਸ ਦੇ ਚਲਦਿਆਂ ਕੈਪਟਨ ਸੰਦੀਪ ਸਿੰਘ ਸੰਧੂ ਦੇ ਵੱਲੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਗਈ ਸੀ ਜਿਸ ਨੂੰ ਅਦਾਲਤ ਵੱਲੋਂ ਖਾਰਜ ਕਰ ਦਿੱਤਾ ਗਿਆ ਹੈ ।

ਦੱਸ ਦੇਈਏ ਕਿ ਕੈਪਟਨ ਸੰਦੀਪ ਸਿੰਘ ਸੰਧੂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ ਅਤੇ ਉਹ ਕੈਪਟਨ ਅਮਰਿੰਦਰ ਸਿੰਘ ਦੇ ਓਐੱਸਡੀ ਵੀ ਰਹਿ ਚੁਕੇ ਹਨ। ਕੈਪਟਨ ਸੰਦੀਪ ਸਿੰਘ ਸੰਧੂ ਤੇ ਸਟ੍ਰੀਟ ਲਾਈਟਾਂ ਦੇ ਟੈਂਡਰ ਦਵਾਉਣ ਦਾ ਇਲਜ਼ਾਮ ਹੈ। 

ਬੀਤੇ ਦਿਨੀਂ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਬੀਡੀਪੀਓ  ਸਤਵਿੰਦਰ ਕੰਗ ਵੱਲੋਂ ਕੈਪਟਨ ਸੰਦੀਪ ਸਿੰਘ ਸੰਧੂ ਤੇ ਇਲਜ਼ਾਮ ਲਗਾਏ ਗਏ ਸਨ ।ਸਿੱਧਵਾਂ ਬੇਟ ਦੇ 26 ਪਿੰਡਾਂ ਦਾ ਟੈਂਡਰ ਸੀ। ਬੀਡੀਪੀਓ ਦਾ ਇਲਜ਼ਾਮ ਸੀ ਕਿ ਕੈਪਟਨ ਸੰਦੀਪ ਸਿੰਘ ਸੰਧੂ ਦੇ ਕਹਿਣ ਤੇ ਹੀ ਨਾਭਾ ਦੀ ਇੱਕ ਫਰਮ ਨੂੰ ਉਸਦੇ ਵੱਲੋਂ ਸੱਠ ਲੱਖ ਰੁਪਏ ਜਾਰੀ ਕੀਤੇ ਗਏ ਸਨ।

Share This Article
Leave a Comment