‘ਸੂਬੇ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਕੈਪਟਨ ਨੂੰ ਸਾਰੀਆਂ ਸਿਆਸੀ ਪਾਰਟੀਆਂ ਨਾਲ ਕਰਨੀ ਚਾਹੀਦੀ ਮੀਟਿੰਗ’

TeamGlobalPunjab
2 Min Read

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਕਲੌਤੇ ਕਾਂਗਰਸੀ ਸੰਸਦ ਮੈਂਬਰਾਂ ਨਾਲ ਕੀਤੀ ਮੀਟਿੰਗ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਸਾਹਿਬ ਸੰਜੀਦਗੀ ਨਾਲ ਸੂਬੇ ਨੂੰ ਇਸ ਮਹਾਂਮਾਰੀ ਖ਼ਿਲਾਫ਼ ਲੜਨ ਦੇ ਸਮਰੱਥ ਬਚਣਾਉਣ ਲਈ ਚਿੰਤਤ ਹੁੰਦੇ ਤਾਂ ਇਹ ਮੀਟਿੰਗ ਸੂਬੇ ਦੀਆਂ ਸਾਰੀਆਂ ਹੀ ਰਾਜਨੀਤਿਕ ਪਾਰਟੀਆਂ ਨਾਲ ਸਬੰਧਤ ਹੋਣੀ ਸੀ।

ਉਨ੍ਹਾਂ ਕਿਹਾ ਕਿ ਕਰੋਨਾ ਮਹਾਂਮਾਰੀ ਨਾਲ ਜਿੱਥੇ ਸਾਰਾ ਦੇਸ਼ ਪੀੜਿਤ ਹੈ, ਉੱਥੇ ਹੀ ਪੰਜਾਬ ਇਸਦਾ ਵੱਡਾ ਸੰਤਾਪ ਹੰਡਾ ਰਿਹਾ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਅਜਿਹੇ ਸਮੇਂ ਕੈਪਟਨ ਅਮਰਿੰਦਰ ਸਿੰਘ ਨੂੰ ਚੇਤਾ ਰੱਖਣਾ ਜਰੂਰੀ ਹੈ ਕਿ ਉਹ ਇਕੱਲੇ ਕਾਂਗਰਸੀਆਂ ਦੇ ਹੀ ਨਹੀਂ ਬਲਕਿ ਸਾਰੇ ਪੰਜਾਬ ਦੇ ਮੁੱਖ ਮੰਤਰੀ ਹਨ। ਅਜਿਹੇ ਸਮੇਂ ਸੂਬੇ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ ਸਾਰੀਆਂ ਹੀ ਰਾਜਨੀਤਿਕ ਧਿਰਾਂ ਤੋਂ ਸਹਿਯੋਗ ਲੈਣਾ ਜਰੂਰੀ ਹੈ।

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਇਹ ਵੀ ਸੱਚ ਕਿ ਕੇਂਦਰ ਸਰਕਾਰ ਦੇ ਰਾਜਸੀ ਵਿਤਕਰੇ ਦੇ ਸ਼ਿਕਾਰ ਹੋਏ ਪੰਜਾਬ ਨੂੰ ਵੈਕਸੀਨ ਅਤੇ ਆਕਸੀਜਨ ਦੀ ਘਾਟ ਆ ਰਹੀ ਹੈ, ਪ੍ਰੰਤੂ ਕੈਪਟਨ ਸਰਕਾਰ ਦੁਆਰਾ ਸਮੇਂ ਸਿਰ ਸਿਹਤ ਪ੍ਰਬੰਧਾਂ ਵੱਲ ਧਿਆਨ ਨਾ ਦੇਣਾ ਵੀ ਵੱਡੀ ਨਲਾਇਕੀ ਹੈ । ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਲੜਾਈ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਧਿਰਾਂ ਨੂੰ ਨਾਲ ਲੈਕੇ ਲੜ੍ਹੀ ਜਾਵੇ ਅਤੇ ਕੇਂਦਰ ਸਰਕਾਰ ‘ਤੇ ਦਬਾਅ ਪਾ ਕੇ ਵਿਦੇਸ਼ ਤੋਂ ਮਿਲ ਰਹੀ ਵੈਕਸੀਨ ਅਤੇ ਆਜਸੀਜਨ ਦੀ ਮੱਦਦ ਨੂੰ ਪੰਜਾਬ ਵਿੱਚ ਲਿਆਉਣ ਲਈ ਸਰਕਾਰ ‘ਤੇ ਦਬਾਅ ਬਣਾਇਆ ਜਾਵੇ।

Share this Article
Leave a comment