ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਹਾਈ ਕਮਾਂਡ ਨੂੰ ਭੰਡਿਆ, ਮਾਕਨ ਦੀ ਨਿਯੁਕਤੀ ‘ਤੇ ਚੁੱਕੇ ਸਵਾਲ

TeamGlobalPunjab
2 Min Read

ਚੰਡੀਗੜ੍ਹ :  ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਹਾਈ ਕਮਾਂਡ ਨੂੰ ਕਰੜੇ ਹੱਥੀਂ ਲਿਆ ਹੈ। ਕੈਪਟਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਨੂੰ ਸ਼ਾਰਟਲਿਸਟ ਕਰਨ ਲਈ ਅਜੈ ਮਾਕਨ ਨੂੰ ਸਕਰੀਨਿੰਗ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਲਈ ਕਾਂਗਰਸ ਹਾਈ ਕਮਾਂਡ ਦੀ ਸਖ਼ਤ ਆਲੋਚਨਾ ਕੀਤੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜੈ ਮਾਕਨ, ਲਲਿਤ ਮਾਕਨ ਦਾ ਭਤੀਜਾ ਹੈ, ਜੋ ਦਿੱਲੀ ਵਿੱਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮੁੱਖ ਦੋਸ਼ੀਆਂ ਵਿੱਚੋਂ ਇੱਕ ਸੀ।

ਕਾਂਗਰਸ ਮਾਕਨ ਜਿਹੇ ਵਿਅਕਤੀ ਨੂੰ ਇਸ ਅਹੁਦੇ ਲਈ ਨਾਮਜ਼ਦ ਨਹੀਂ ਕਰ ਸਕਦੀ ਸੀ ਕਿਉਂਕਿ ਇਕ ਪਾਸੇ ਕੇਂਦਰ ਸਰਕਾਰ ਇਕ ਹੋਰ ਦੋਸ਼ੀ ਸੱਜਣ ਕੁਮਾਰ ‘ਤੇ ਮੁਕੱਦਮਾ ਚਲਾਉਣ ਲਈ ਅੱਗੇ ਵਧ ਰਹੀ ਹੈ, ਜਦਕਿ ਕਾਂਗਰਸ ਮਾਕਨ ਨੂੰ ਇਨਾਮ ਦੇ ਰਹੀ ਹੈ ਅਤੇ ਪੰਜਾਬੀਆਂ ਦੇ ਜ਼ਖਮਾਂ ‘ਤੇ ਲੂਣ ਛਿੜਕ ਰਹੀ ਹੈ।

ਸਾਬਕਾ ਮੁੱਖ ਮੰਤਰੀ ਨੇ ਕਿਹਾ, “ਕਾਂਗਰਸ ਪਾਰਟੀ ਨੂੰ ਮਾਕਨ ਵਰਗੇ ਕਿਸੇ ਵਿਅਕਤੀ ਦਾ ਨਾਮ ਲੈਣ ਤੋਂ ਬਚਣਾ ਚਾਹੀਦਾ ਸੀ ਕਿਉਂਕਿ ਇਹ ਨਾਮ ਹੀ ਪੰਜਾਬ ਵਿੱਚ ਉਸ ਦੇ ਮਰਹੂਮ ਚਾਚੇ ਦੀ ਪੰਜਾਬ ਵਿੱਚ ਸਿੱਖ ਵਿਰੋਧੀ ਦੰਗਿਆਂ ਵਿੱਚ ਸ਼ਮੂਲੀਅਤ ਦੀ ਯਾਦ ਦਿਵਾਉਂਦਾ ਹੈ ਜਿੱਥੇ ਬੇਕਸੂਰ ਪੀੜਤਾਂ ਨੂੰ ਜਿਉਂਦੇ ਸਾੜ ਦਿੱਤਾ ਗਿਆ ਸੀ।”

- Advertisement -

ਉਨ੍ਹਾਂ ਕਿਹਾ ਕਿ ਅਜੈ ਮਾਕਨ ਸਕਰੀਨਿੰਗ ਕਮੇਟੀ ਦੀ ਅਗਵਾਈ ਕਰਨ ਲਈ ਦੇ ਵੀ ਯੋਗ ਨਹੀਂ ਹੈ। ਕੈਪਟਨ ਨੇ ਧਿਆਨ ਦਿਵਾਇਆ ਕਿ ਮਾਕਨ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀਆਂ ਲਗਾਤਾਰ ਦੋ ਹਾਰਾਂ ਦੀ ਪ੍ਰਧਾਨਗੀ ਕੀਤੀ ਹੈ।

 ਕੈਪਟਨ ਨੇ ਤੰਜ਼ ਕੀਤਾ ਕਿ, ‘ਜਿਸ ਵਿਅਕਤੀ ਨੇ ਦਿੱਲੀ ਵਿੱਚ ਪਾਰਟੀ ਦਾ ਸਫਾਇਆ ਕਰਨ ਦੀ ਪ੍ਰਧਾਨਗੀ ਕੀਤੀ ਹੈ, ਹੁਣ ਉਸ ਨੂੰ ਪੰਜਾਬ ਵਿੱਚ ਨੌਕਰੀ ਸੌਂਪੀ ਜਾ ਰਹੀ ਹੈ, ਇਸ ਫ਼ੈਸਲੇ ਨਾਲ ਪਾਰਟੀ ਦੀ ਕਿਸਮਤ ਦਾ ਕੋਈ ਵੀ ਅੰਦਾਜ਼ਾ ਲਗਾ ਸਕਦਾ ਹੈ।’

Share this Article
Leave a comment