ਯੋਗੀ ਸਰਕਾਰ ਨੇ ਟਰੈਕਟਰ ਮਾਰਚ ‘ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਲਈ ਡੀਜ਼ਲ ਕੀਤਾ ਬੈਨ! ਕੈਪਟਨ ਨੇ ਕੀਤੀ ਨਿਖੇਧੀ

TeamGlobalPunjab
2 Min Read

ਚੰਡੀਗਡ਼੍ਹ: 26 ਜਨਵਰੀ ਨੂੰ ਕਿਸਾਨਾਂ ਵਲੋਂ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਜਾਵੇਗਾ ਜਿਸ ਨੂੰ ਲੈ ਕੇ ਪੰਜਾਬ ਹਰਿਆਣਾ ਰਾਜਸਥਾਨ ਉੱਤਰ ਪ੍ਰਦੇਸ਼ ਅਤੇ ਦੇਸ਼ ਭਰ ਤੋਂ ਕਿਸਾਨ ਵੱਡੀ ਗਿਣਤੀ ‘ਚ ਟਰੈਕਟਰਾਂ ‘ਤੇ ਸਵਾਰ ਹੋ ਕੇ ਦਿੱਲੀ ਵੱਲ ਨੂੰ ਕੂਚ ਕਰ ਰਹੇ ਹਨ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਉੱਤਰ ਪ੍ਰਦੇਸ਼ ਪੁਲਿਸ ਨੇ 26 ਜਨਵਰੀ ਨੂੰ ਟਰੈਕਟਰ ਪਰੇਡ ‘ਚ ਸ਼ਾਮਲ ਹੋਣ ਲਈ ਜਾ ਰਹੇ ਕਿਸਾਨਾਂ ਨੂੰ ਡੀਜ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉੱਤਰ ਪ੍ਰਦੇਸ਼ ਪੁਲਿਸ ਨੇ ਅੰਦੋਲਨ ‘ਚ ਜਾਣ ਵਾਲੇ ਕਿਸਾਨਾਂ ਦੇ ਟਰੈਕਟਰਾਂ ‘ਚ ਡੀਜ਼ਲ ਨਾ ਭਰਨ ਦੀ ਹਦਾਇਤ ਜਾਰੀ ਕੀਤੀ ਹੈ। ਜਿਸ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਇਤਰਾਜ਼ ਜਤਾਇਆ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦੇ ਹੋਏ ਲਿਖਿਆ ਕਿ – “ਯੂਪੀ ਸਰਕਾਰ ਵਲੋਂ ਗਣਤੰਤਰ ਦਿਵਸ ਮੌਕੇ ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਡੀਜ਼ਲ ਦੀ ਸਪਲਾਈ ਬੰਦ ਕਰਨ ਦੀਆਂ ਰਿਪੋਰਟਾਂ ਮਿਲ ਰਹੀਆਂ ਹਨ ਜਿਸ ਦੀ ਮੈਂ ਸਖਤ ਨਿਖੇਧੀ ਕਰਦਾ ਹਾਂ। ਅਜਿਹੀਆਂ ਦਮਨਕਾਰੀ ਤੇ ਡਰਾਉਣੀ ਚਾਲਾਂ ਲੋਕਾਂ ਦੇ ਸੰਕਲਪ ਨੂੰ ਹੀ ਮਜ਼ਬੂਤ ਕਰਨਗੀਆਂ। ਕਿਸਾਨਾਂ ਖਿਲਾਫ ਅਜਿਹੀ ਕੋਈ ਵੀ ਪ੍ਰਸ਼ਾਸਨਿਕ ਕਾਰਵਾਈ ਨਹੀਂ ਹੋਣੀ ਚਾਹੀਦੀ।”

 

- Advertisement -

ਤਿੰਨ ਖੇਤੀ ਕਾਨੂੰਨ ਦੇ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ‘ਤੇ ਪਿਛਲੇ ਦੋ ਮਹੀਨੇ ਤੋਂ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਹੈ। ਇਸ ਧਰਨੇ ਨੂੰ ਹੋਰ ਮਜ਼ਬੂਤ ਬਣਾਉਣ ਦੇ ਲਈ ਕਿਸਾਨ ਜਥੇਬੰਦੀਆਂ ਨੇ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਕਰਨ ਦਾ ਐਲਾਨ ਕੀਤਾ ਹੈ। ਜਿਸ ਦੀ ਦਿੱਲੀ ਪੁਲਿਸ ਨੇ ਸ਼ਰਤਾਂ ਦੇ ਤਹਿਤ ਇਜਾਜ਼ਤ ਵੀ ਦੇ ਦਿੱਤੀ ਹੈ। ਦਿੱਲੀ ਪੁਲੀਸ ਵੱਲੋਂ ਤਿੰਨ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ ਜਿੱਥੇ ਕਿਸਾਨਾਂ ਦਾ ਟਰੈਕਟਰ ਮਾਰਚ ਸ਼ੁਰੂ ਹੋਵੇਗਾ। ਟਰੈਕਟਰ ਪਰੇਡ ਦਿੱਲੀ ਦੇ ਅੰਦਰ ਤਕਰੀਬਨ 100 ਕਿਲੋਮੀਟਰ ਤੱਕ ਜਾਵੇਗਾ।

Share this Article
Leave a comment