ਚੰਡੀਗੜ੍ਹ : ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੁਖਬੀਰ ਸਿੰਘ ਬਾਦਲ ਦੀ ਟਵਿੱਟਰ ‘ਤੇ ਜੰਗ ਛਿੜ ਗਈ ਹੈ। ਇਸ ਦੀ ਸ਼ੁਰੂਆਤ ਕੈਪਟਨ ਅਮਰਿੰਦਰ ਸਿੰਘ ਦੀ ਪੋਸਟ ਤੋਂ ਹੋਈ, ਜਿਸ ਵਿੱਚ ਉਨ੍ਹਾਂ ਨੇ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੇ ਕਿਸਾਨਾਂ ਤੇ ਖੇਤੀ ਕਾਨੂੰਨਾਂ ਸਬੰਧੀ ਉਨ੍ਹਾਂ ਦੇ ਉਹ ਪੁਰਾਣੇ ਬਿਆਨ ਯਾਦ ਕਰਵਾਏ ਜੋ ਉਨ੍ਹਾਂ ਨੇ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਦਿੱਤੇ ਸਨ। ਕੈਪਟਨ ਨੇ ਵੀਡੀਓ ਟਵੀਟ ਕਰਕੇ ਲਿਖਿਆ ਕਿ, ‘ਸ਼ਾਇਦ ਤੁਸੀਂ ਭੁੱਲ ਗਏ ਹੋ।’
Lest You Forget @officeofssbadal @HarsimratBadal_ pic.twitter.com/RGQtGHnQZ0
— Capt.Amarinder Singh (@capt_amarinder) July 13, 2021
ਕੈਪਟਨ ਦੇ ਇਸ ਟਵੀਟ ਦੇ ਜਵਾਬ ‘ਚ ਸੁਖਬੀਰ ਬਾਦਲ ਨੇ ਅਮਰਿੰਦਰ ਸਿੰਘ ਦੀ ਪੁਰਾਣੀ ਵੀਡੀਓ ਟਵੀਟ ਕਰਕੇ ਲਿਖਿਆ ‘ਸ਼ਾਇਦ ਤੁਸੀਂ ਭੁੱਲ ਗਏ ਹੋ।’ ਇਸ ਵੀਡੀਓ ਵਿਚ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ ਕਰਨ ਦਾ ਵਾਅਦਾ ਕਰਦੇ ਨਜ਼ਰ ਆ ਰਹੇ ਹਨ। ਇਸ ਵਿਚ ਉਹ ਕਹਿ ਰਹੇ ਹਨ ਕਿ ਕਿਸਾਨਾਂ ਦਾ ਕਰਜ਼ਾ ਭਾਵੇਂ ਬੈਂਕਾਂ ਦਾ ਹੋਵੇ, ਆੜ੍ਹਤੀਆਂ ਦਾ ਜਾਂ ਸੁਸਾਇਟੀਆਂ ਦਾ, ਸਾਰਾ ਕਰਜ਼ਾ ਪੰਜਾਬ ਵਿਚ ਕਾਂਗਰਸ ਸਰਕਾਰ ਬਣਨ ’ਤੇ ਮੁਆਫ ਕੀਤਾ ਜਾਵੇਗਾ।
Lest you forget @capt_amarinder pic.twitter.com/8Cj6uxODYQ
— Sukhbir Singh Badal (@officeofssbadal) July 13, 2021