ਕੈਪਟਨ ਵਲੋਂ ਕਿਸਾਨਾਂ ਨੂੰ ਦਿੱਲੀ ਖਾਲੀ ਕਰਕੇ ਸਰਹੱਦਾਂ ‘ਤੇ ਵਾਪਸ ਜਾਣ ਦੀ ਅਪੀਲ

TeamGlobalPunjab
1 Min Read

ਚੰਡੀਗੜ੍ਹ: ਕਿਸਾਨਾਂ ਵਲੋਂ ਗਣਤੰਤਰ ਦਿਵਸ ਮੌਕੇ ਕੱਢੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ।

ਉਨ੍ਹਾਂ ਨੇ ਟਵੀਟ ਕਰ ਲਿਖਿਆ, ‘ਦਿੱਲੀ ਤੋਂ ਅੱਜ ਹੈਰਾਨੀਜਨਕ ਤਸਵੀਰਾਂ ਦੇਖਣ ਨੂੰ ਮਿਲੀਆਂ। ਕੁਝ ਤੱਤਾਂ ਵੱਲੋਂ ਕੀਤੀ ਗਈ ਇਹ ਹਿੰਸਾ ਅਸਵੀਕਾਰਨਯੋਗ ਹੈ। ਇਹ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਸਦਭਾਵਨਾ ਨੂੰ ਨਕਾਰ ਦੇਵੇਗਾ। ਇਸ ਹਿੰਸਾ ਦੇ ਚੱਲਦਿਆਂ ਕਿਸਾਨ ਜਥੇਬੰਦੀਆਂ ਨੂੰ ਟਰੈਕਟਰ ਪਰੇਡ ਮੁਲਤਵੀ ਤੱਕ ਕਰਨੀ ਪਈ। ਮੈਂ ਸਾਰਿਆਂ ਨੂੰ ਅਪੀਲ ਕਰਦਿਆਂ ਹਾਂ ਕਿ ਉਹ ਦਿੱਲੀ ਖਾਲੀ ਕਰਕੇ ਸਰਹੱਦਾਂ ‘ਤੇ ਚਲੇ ਜਾਣ।’

Share This Article
Leave a Comment