ਕੈਪਟਨ ਨੇ ਕਿਸਾਨਾਂ ਦਾ ਘਰ ਵਾਪਸੀ ਦਾ ਕੀਤਾ ਸਵਾਗਤ, ਪ੍ਰਗਟਾਈ ਆਸ ਪੰਜਾਬ ਸਰਕਾਰ ਰਹਿ ਗਏ ਵਾਅਦੇ ਕਰੇਗੀ ਪੂਰੇ

TeamGlobalPunjab
3 Min Read

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਬਾਰਡਰਾਂ ਦੇ ਨਾਲ ਕਿਸਾਨਾਂ ਦੇ ਅੰਦੋਲਨ ਦੀ ਸਫਲਤਾਪੁਰਵਕ ਸਮਾਪਤੀ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ, ਜਿਹੜੇ ਕਿਸਾਨ 380 ਦਿਨਾਂ ਦੇ ਤਪ, ਤਿਆਗ ਅਤੇ ਤਪੱਸਿਆ ਤੋਂ ਬਾਅਦ ਘਰ ਪਰਤ ਰਹੇ ਹਨ।

ਪੰਜਾਬ ਲੋਕ ਕਾਂਗਰਸ ਕੈਪਟਨ ਅਮਰਿੰਦਰ ਨੇ ਪੰਜਾਬ ‘ਚ ਘਰ ਪਰਤ ਰਹੇ ਹਜ਼ਾਰਾਂ ਕਿਸਾਨਾਂ ਦਾ ਸਵਾਗਤ ਕਰਦਿਆਂ ਅਤੇ ਉਨ੍ਹਾਂ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਅਨੁਸ਼ਾਸਨ, ਸੰਜਮ ਅਤੇ ਹਿੰਮਤ ਦੇ ਕਾਰਨ ਹੀ ਅੰਦੋਲਨ ਆਪਣੇ ਨਿਰਣਾਇਕ ਅੰਤ ਤੱਕ ਪਹੁੰਚਿਆ ਅਤੇ ਭਾਰਤ ਸਰਕਾਰ ਨੂੰ ਆਖਿਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣਾ ਪਿਆ।

 

 

 

ਇਸ ਦੌਰਾਨ ਸਾਬਕਾ ਮੁੱਖ ਮੰਤਰੀ ਨੇ ਉਮੀਦ ਪ੍ਰਗਟ ਕੀਤੀ ਹੈ ਕਿ ਪੰਜਾਬ ਸਰਕਾਰ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਮੈਨੀਫੈਸਟੋ ਚ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰੇਗੀ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਹੀ ਉਨ੍ਹਾਂ ‘ਚੋਂ ਕਈ ਵਾਅਦਿਆਂ ਨੂੰ ਪੂਰਾ ਕਰ ਚੁੱਕੇ ਹਨ ਤੇ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਬਾਕੀ ਰਹਿੰਦੀਆਂ ਵਚਨਬੱਧਤਾਵਾਂ ਨੂੰ ਪੂਰਾ ਕਰਨਾ ਹੁਣ ਸਰਕਾਰ ਦੇ ਹੱਥ ਹੈ।

ਕੈਪਟਨ ਅਮਰਿੰਦਰ ਨੇ ਇਸ ਮਾਮਲੇ ਦੇ ਹੱਲ ਹੋਣ ‘ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਯਾਦ ਕੀਤਾ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਇਕ ਸਾਲ ਪਹਿਲਾਂ ਵਿਅਕਤੀਗਤ ਤੌਰ ਤੇ ਕਿਸਾਨ ਅੰਦੋਲਨ ‘ਚ ਹਿੱਸਾ ਲਿਆ ਅਤੇ ਕਿਸਾਨਾਂ ਨੂੰ ਆਪਣਾ ਪ੍ਰਦਰਸ਼ਨ ਦਿੱਲੀ ਲੈ ਕੇ ਜਾਣ ਲਈ ਸਮਰੱਥਨ ਤੇ ਉਤਸ਼ਾਹ ਦਿੱਤਾ। ਉਹ ਖੁਸ਼ ਹਨ ਕਿ ਸਾਡਾ ਉਦੇਸ਼ ਪੂਰਾ ਹੋ ਗਿਆ ਹੈ ਅਤੇ ਇਨ੍ਹਾਂ ਕਾਨੂੰਨਾਂ ਦੇ ਰੱਦ ਹੋਣ ਨਾਲ ਸਾਡੇ ਕਿਸਾਨ ਭਾਈਚਾਰੇ ਨੂੰ ਸੰਤੁਸ਼ਟੀ ਮਿਲੀ ਹੈ।

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰ ਰਹੇ ਸਨ, ਪਰ ਮੰਦਭਾਗਾ ਰਿਹਾ ਕਿ ਪਹਿਲਾਂ ਕੋਰੋਨਾ ਮਹਾਂਮਾਰੀ ਤੇ ਬਾਅਦ ਵਿੱਚ ਉਨ੍ਹਾਂ ਦੇ ਬਦਲੇ ਜਾਣ ਨਾਲ ਕੁੱਝ ਮੰਗਾਂ ਹਾਲੇ ਵੀ ਪੂਰੀਆਂ ਹੋਣੀਆਂ ਬਾਕੀ ਹਨ, ਜਿਨ੍ਹਾਂ ਹੁਣ ਨਵੀਂ ਸਰਕਾਰ ਨੂੰ ਪੂਰਾ ਕਰਨਾ ਚਾਹੀਦਾ ਹੈ।

ਕੈਪਟਨ ਅਮਰਿੰਦਰ ਨੇ ਕਿਸੇ ਵੀ ਕੀਮਤ ‘ਤੇ ਆਮ ਪੰਜਾਬੀਆਂ ਤੇ ਖ਼ਾਸਕਰ ਕਿਸਾਨਾਂ ਤੇ ਹਿੱਸਾ ਖੇਤਾਂ ਦੀ ਰਾਖੀ ਕਰਨ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਅੱਜ ਉਹ ਆਪਣੇ ਕਿਸਾਨ ਭਰਾਵਾਂ ਤੇ ਭੈਣਾਂ ਨੂੰ ਇਕ ਵਾਰ ਫਿਰ ਤੋਂ ਭਰੋਸਾ ਦੇਣਾ ਚਾਹੁੰਦੇ ਹਨ ਕਿ ਉਹ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਕੋਈ ਵੀ ਕਦਮ ਚੁੱਕਣ ਤੋਂ ਪਿੱਛੇ ਨਹੀਂ ਹਟਣਗੇ। ਜਿਵੇਂ ਉਹ ਸਾਲ 2004 ਚ ਦੂਜੇ ਸੂਬਿਆਂ ਨਾਲ ਪਾਣੀ ਦੀ ਵੰਡ ਸਬੰਧੀ ਸਮਝੌਤਿਆਂ ਨੂੰ ਰੱਦ ਕਰਨ ਵਾਸਤੇ ਪੰਜਾਬ ਟਰਮੀਨੇਸ਼ਨ ਆਫ (ਵਾਟਰ ਸ਼ੇਅਰਿੰਗ) ਐਗਰੀਮੈਂਟ ਲੈ ਕੇ ਆਏ ਸਨ ਤਾਂ ਜੋ ਸਾਡੇ ਪਾਣੀਆਂ ਨੂੰ ਬਚਾਇਆ ਜਾ ਸਕੇ ਅਤੇ ਪੰਜਾਬ ਬੰਜਰ ਨਾ ਬਣੇ।

Share This Article
Leave a Comment