ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਉਹਨਾਂ ਦੇ ਖਾਸ ਸਿਪਹਸਲਾਰਾਂ ਵਲੋਂ ਅਸਤੀਫਿਆਂ ਦਾ ਦੌਰ ਸ਼ੁਰੂ ਹੋ ਚੁੱਕਾ ਹੈ।
ਕੈਪਟਨ ਅਮਰਿੰਦਰ ਸਿੰਘ ਦੇ ਚੀਫ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਨੇ ਆਪਣਾ ਅਹੁਦਾ ਛੱਡ ਦਿੱਤਾ ਹੈ।
(FILE PIC)
ਸੁਰੇਸ਼ ਕੁਮਾਰ ਅਤੇ ਕੈਪਟਨ ਦੇ ਵਿਰੋਧੀ ਗੁਟ ਵਿਚਾਲੇ 36 ਦਾ ਅੰਕੜਾ ਰਿਹਾ ਹੈ। ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਜਿੰਦਰ ਰੰਧਾਵਾ ਲਗਾਤਾਰ ਸੁਰੇਸ਼ ਕੁਮਾਰ ਦਾ ਵਿਰੋਧ ਕਰਦੇ ਰਹੇ, ਪਰ ਕੈਪਟਨ ਉਨ੍ਹਾਂ ਨੂੰ ਹਰ ਵਾਰ ਬਚਾ ਲੈਂਦੇ ਸਨ ।
ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਨੇ ਵੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
(FILE PIC)
ਦੱਸਿਆ ਜਾ ਰਿਹਾ ਹੈ ਕਿ ਸੁਰੇਸ਼ ਕੁਮਾਰ ਅਤੇ ਸੰਦੀਪ ਸਿੰਘ ਸੰਧੂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਫੀ ਜਿਆਦਾ ਕਰੀਬੀ ਸਨ।